ਬੁੱਲ੍ਹੋਵਾਲ, 23 ਅਕਤੂਬਰ (ਲੁਗਾਣਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲਾਂਬੜਾ ਵਿਖੇ ਮੁੱਖ ਅਧਿਆਪਕਾ ਮੈਡਮ ਸਤਵੰਤ ਕੌਰ ਲੁਗਾਣਾ ਦੀ ਅਗਵਾਈ ਹੇਠ ਗਰੀਨ ਦੀਵਾਲੀ ਮਨਾਈ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲਿਆ | ਸਵੇਰ ਦੀ ਸਭਾ ਦੌਰਾਨ ਸਕੂਲ ਅਧਿਆਪਕਾ ਵੱਲੋਂ ਦੀਵਾਲੀ ਦੇ ਤਿਉਹਾਰ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਤੇ ਮਹੱਤਵ ਬਾਰੇ ਚਾਨਣਾ ਪਾਇਆ | ਇਸ ਦੌਰਾਨ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਗ੍ਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ | ਸਕੂਲ ਵਿਦਿਆਰਥੀਆਂ ਵੱਲੋਂ ਰੰਗੋਲੀ ਦੁਆਰਾ ਤਿਆਰ ਕੀਤੀਆਂ ਕਲਾ ਕ੍ਰਿਤੀਆਂ ਬਹੁਤ ਹੀ ਮਨਮੋਹਕ ਦਿ੍ਸ਼ ਪੇਸ਼ ਕਰ ਰਹੀਆਂ ਸਨ | ਇਸ ਦੌਰਾਨ ਮੁੱਖ ਅਧਿਆਪਕਾ ਮੈਡਮ ਸਤਵੰਤ ਕੌਰ ਲੁਗਾਣਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਵੱਲੋਂ ਬਣਾਈ ਰੰਗੋਲੀ ਦੀ ਭਰਪੂਰ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿਚ ਵੀ ਇਸੇ ਤਰ੍ਹਾਂ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਸਤਵੰਤ ਕੌਰ ਲੁਗਾਣਾ ਚੇਅਰਪਰਸਨ ਸਵਿਤਾ ਰਾਣੀ, ਮਨਜੀਤ ਕੌਰ, ਮਲਕੀਤ ਕੌਰ, ਹਰਵਿੰਦਰ ਕੌਰ, ਸੁਨੀਤਾ ਕੁਮਾਰੀ, ਸੰਦੀਪ ਕੌਰ, ਮਨਿੰਦਰਜੀਤ ਸਿੰਘ, ਸੰਦੀਪ ਸਿੰਘ ਆਈ.ਈ.ਆਰ.ਟੀ, ਸੁਦੇਸ਼ ਕੁਮਾਰੀ, ਮੀਰਾ (ਸਕੂਲ ਸਟਾਫ਼) ਮੈਂਬਰ ਵੀ ਹਾਜ਼ਰ ਸਨ |