27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 24-10-2025
ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਕਲਗ਼ੀਧਰ ਕਲੋਨੀ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਕਲਗ਼ੀਧਰ ਸਾਹਿਬ ਕੰਪਲੈਕਸ ਵਿਚ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰਦੁਆਰਾ ਸਾਹਿਬ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਤੇ ਦੀਪ ਜਗਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਮੱਥਾ ਟੇਕਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸੇਵਾ ਸੁਸਾਇਟੀ ਦੀਆਂ ਮਹਿਲਾ ਮੈਂਬਰਾਂ ਨੇ ਸੰਗਤਾਂ ਦੇ ਨਾਲ ਸੁਖਮਨੀ ਸਾਹਿਬ ਦਾ ਪਾਠ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਦਲਜੀਤ ਸਿੰਘ ਨੇ ਕੀਰਤਨ ਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਮਨਮੋਹਨ ਸਿੰਘ, ਸਰਪ੍ਰਸਤ ਸੁਖਦੇਵ ਸਿੰਘ, ਸਕੱਤਰ ਕੁਲਦੀਪ ਸਿੰਘ, ਸੂਬੇਦਾਰ ਤਜਿੰਦਰ ਸਿੰਘ, ਮੋਹਨ ਸਿੰਘ, ਸੁਦੀਪ ਕੌਰ, ਸੰਤੋਖ ਸਿੰਘ, ਉੱਤਮ ਸਿੰਘ ਬੱਬੀ, ਗੁਰਪ੍ਰਸਾਦ ਸਿੰਘ, ਸਮਰਜੋਤ ਸਿੰਘ, ਸਤਨਾਮ ਸਿੰਘ ਫੌਜਾ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਗਈ ਮਦਦ ਸ਼ਲਾਘਾਯੋਗ - ਅਜੈ ਕੌਸ਼ਲ ਸੇਠੂ ਅਗਲੀ ਖ਼ਬਰ ਗਰੀਨ ਤੇ ਪ੍ਰਦੂਸ਼ਣ ਮੁਕਤ ਦੀਵਾਲੀ ਦੀ ਮੁਹਿੰਮ ਨੂੰ ਜ਼ੋਰਦਾਰ ਝਟਕਾ-ਖੁੱਲ੍ਹੇਆਮ ਵਿਕੇ ਪਟਾਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।