ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਖੇੜਿਆਂ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਜੋਸ਼ ਨਾਲ ਭਾਗ ਲੈਂਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਜਮਾਤ ਚੌਥੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਦੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ | ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਦੀ ਦੀਆ ਮੇਕਿੰਗ ਐਕਟੀਵਿਟੀ ਕਰਵਾਈ ਗਈ | ਰੰਗੋਲੀ ਮੁਕਾਬਲਿਆਂ ਵਿਚੋਂ ਸੀਨੀਅਰ ਗਰੁੱਪ ਵਿਚੋਂ ਬਾਬਾ ਫਤਿਹ ਸਿੰਘ ਹਾਊਸ ਨੇ ਪਹਿਲਾਂ, ਬਾਬਾ ਜੁਝਾਰ ਸਿੰਘ ਹਾਊਸ ਨੇ ਦੂਜਾ, ਬਾਬਾ ਜ਼ੋਰਾਵਰ ਸਿੰਘ ਹਾਊਸ ਅਤੇ ਬਾਬਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਜੂਨੀਅਰ ਗਰੁੱਪ ਦੇ ਵਿਦਿਆਰਥੀਆਂ ਵਿਚੋਂ ਬਾਬਾ ਫਤਿਹ ਸਿੰਘ ਹਾਊਸ ਨੇ ਪਹਿਲਾਂ, ਬਾਬਾ ਜੁਝਾਰ ਸਿੰਘ ਹਾਊਸ ਤੇ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਦੂਜਾ ਅਤੇ ਬਾਬਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਦੀਵੇ ਸਜਾਉਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਤਰਸੇਮ ਸਿੰਘ, ਉਪ ਪ੍ਰਧਾਨ ਬਲਬੀਰ ਸਿੰਘ ਤੱਗੜ, ਸੈਕਟਰੀ ਸੁਰਿੰਦਰ ਪਾਲ ਸਿੰਘ ਨੇ ਸਕੂਲ ਦੇ ਪਿੰ੍ਰਸੀਪਲ ਨੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮੇਂ ਰਾਜਵਿੰਦਰ ਸਿੰਘ ਢਿੱਲੋਂ, ਅਤੇ ਮੋਹਨ ਰੂਪ ਰਾਏ ਤੇ ਸਮੂਹ ਸਕੂਲ ਸਟਾਫ਼ ਮੌਜੂਦ ਸੀ |