27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 24-10-2025
ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)- ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਕੁਲਦੀਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਦੀ ਦੇਖ ਰੇਖ 'ਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਆਰੰਭ ਕਰਵਾਏ ਗਏ ਅਖੰਡ ਪਾਠ ਦੀ ਲੜੀ ਵਾਰ ਭੋਗ ਪਾਏ ਗਏ ਤੇ ਬਾਬਾ ਹਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਖੁੱਲੇ੍ਹ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ ਜਿਸ 'ਚ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗ ਮਾਈ ਤੇ ਭਾਈ ਸੁਖਬੀਰ ਸਿੰਘ ਦੇ ਰਾਗੀ, ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਨਿਹਾਲ ਕੀਤਾ ਤੇ ਸਿੱਖ ਕੌਮ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ 'ਚ ਆਪਣੀ ਹਾਜ਼ਰੀ ਲਗਵਾਈ | ਇਸ ਦੌਰਾਨ ਬਾਬਾ ਕੁਲਦੀਪ ਸਿੰਘ ਨੇ ਜਿੱਥੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਉੱਥੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੇਵਜ ਹਸਪਤਾਲ ਟਾਂਡਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਅਵਤਾਰ ਸਿੰਘ ਸੀਕਰੀ, ਜਸ਼ਨ ਸਿੰਘ, ਸਾਜਨ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ ਹਰਸੀ ਪਿੰਡ, ਰਾਜਵੀਰ ਸਿੰਘ ਤੋਂ ਇਲਾਵਾ ਸੈਂਕੜਿਆਂ ਦੀ ਤਾਦਾਦ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
02
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਲਾਜ਼ਮ-ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਭੁਲਾਇਆ- ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।