27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਰਿਆਤ ਬਾਹਰਾ ਯੂਨੀਵਰਸਿਟੀ 'ਚ ਖੋ-ਖੋ ਚੈਂਪੀਅਨਸ਼ਿਪ ਕਰਵਾਈ

ਅਜੀਤ ਡੈਸਕ 24-10-2025
ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਖੋ-ਖੋ ਚੈਂਪੀਅਨਸ਼ਿਪ ਅੰਡਰ-18 ਕਰਵਾਈ ਗਈ, ਜਿਸ 'ਚ 8-8 ਟੀਮਾਂ ਲੜਕੇ ਤੇ ਲੜਕੀਆਂ ਨੇ ਹਿੱਸਾ ਲਿਆ | ਚੈਂਪੀਅਨਸ਼ਿਪ ਦਾ ਉਦਘਾਟਨ ਕੁਲਦੀਪ ਸਿੰਘ ਰਾਣਾ ਐਡਮਿਨ ਡਾਇਰੈਕਟਰ ਰਿਆਤ ਬਾਹਰਾ ਪੋ੍ਰਫੈਸ਼ਨਲ ਯੂਨੀਵਰਸਿਟੀ, ਰਸ਼ਮੀ ਸ਼ਰਮਾ ਪਿ੍ੰਸੀਪਲ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਅਤੇ ਸ਼ੈਲੇਂਦਰ ਠਾਕੁਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਨੇ ਕੀਤਾ | ਇਸ ਮੌਕੇ ਕੁਲਦੀਪ ਰਾਣਾ ਨੇ ਬੱਚਿਆਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਕ ਵਧੀਆ ਇਨਸਾਨ ਬਣਨ ਦੀ ਵੀ ਪ੍ਰੇਰਨਾ ਦਿੱਤੀ | ਪਿ੍ੰ: ਰਸ਼ਮੀ ਸ਼ਰਮਾ ਨੇ ਬੱਚਿਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਪਿ੍ੰ: ਸ਼ੈਲੇਂਦਰ ਠਾਕੁਰ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਖੋ-ਖੋ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਸਰਦਾਰ ਸਤਨਾਮ ਸਿੰਘ ਨੇ ਬੱਚਿਆਂ ਨੂੰ ਖੋ-ਖੋ ਦੇ ਨਵੇਂ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਟੂਰਨਾਮੈਂਟ 'ਚੋਂ ਵਧੀਆ ਖੇਡਣ ਵਾਲੇ ਖਿਡਾਰੀਆਂ ਦੀ ਚੋਣ ਜ਼ਿਲ੍ਹੇ ਦੀ ਟੀਮ ਲਈ ਕੀਤੀ ਜਾਵੇਗੀ | ਟੂਰਨਾਮੈਂਟ 'ਚ ਲੜਕਿਆਂ ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਤੇ ਦੂਜਾ ਸਰਬ ਸਥਾਨ ਸਰਕਾਰੀ ਹਾਈ ਸਕੂਲ ਧੁੱਗਾ ਕਲਾਂ ਅਤੇ ਦਸੂਹਾ ਨੇ ਪ੍ਰਾਪਤ ਕੀਤਾ | ਇਸੇ ਤਰ੍ਹਾਂ ਲੜਕੀਆਂ 'ਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਿਆਰ ਅਤੇ ਤੀਜਾ ਸਥਾਨ ਪੰਡੋਰੀ ਖਜੂਰ ਨੇ ਹਾਸਿਲ ਕੀਤਾ | ਇਨਾਮ ਦੀ ਵੰਡ ਤਰੁਣ ਚਾਵਲਾ ਡਾਇਰੈਕਟਰ ਫਾਈਨਾਂਸ ਅਤੇ ਪ੍ਰਦੀਪ ਕੁਮਾਰ ਡਡਵਾਲ ਐਡਵਾਈਜ਼ਰ ਸਕਿਉਰਿਟੀ ਵਰਧਮਾਨ ਯਾਰਨ ਐਂਡ ਥਰੈਡ ਲਿਮਟਿਡ ਹੁਸ਼ਿਆਰਪੁਰ ਵਲੋਂ ਕੀਤੀ ਗਈ | ਇਸ ਮੌਕੇ ਅਜੀਤ ਸਿੰਘ, ਸੰਦੀਪ ਕੁਮਾਰ, ਸੁਮੇਸ਼ ਕੁਮਾਰ, ਸੁਰਜੀਤ ਸਿੰਘ, ਸਤਵੀਰ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਵਿਪਨ ਕੁਮਾਰ, ਪਿ੍ਥੀਪਾਲ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਕੌਰ, ਮਨੋਜ ਕੁਮਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 14ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ਦੀਵਾਲੀ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।