27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

14ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 24-10-2025
ਹਾਜੀਪੁਰ, 23 ਅਕਤੂਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਲਾਲੋ ਵੈੱਲਫੇਅਰ ਸੁਸਾਇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸੰਧਵਾਲ ਵਿਖੇ 14ਵਾਂ ਮਹਾਨ ਕੀਰਤਨ ਦਰਬਾਰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਇਆ, ਜਿਸ 'ਚ ਜਥਾ ਭਾਈ ਹਰਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ), ਬਾਬਾ ਪਰਮਪ੍ਰੀਤ ਸਿੰਘ, ਭਾਈ ਨਿਰਮਲ ਸਿੰਘ ਹਾਜੀਪੁਰ, ਭਾਈ ਅਮਰਜੀਤ ਸਿੰਘ ਕਥਾ ਵਾਚਕ, ਭਾਈ ਕਲਿਆਣ ਸਿੰਘ ਹੈੱਡ ਗ੍ਰੰਥੀ ਗਰਨਾ ਸਾਹਿਬ, ਸੰਤ ਵਰਿੰਦਰ ਸਿੰਘ ਹਮਜ਼ਾ ਦਸੂਹਾ, ਭਾਈ ਜਸਪਾਲ ਸਿੰਘ ਉਡਰਾ ਵਾਲੇ, ਭਾਈ ਗੁਰਪ੍ਰਤਾਪ ਸਿੰਘ ਗੇਰਾ ਸਾਹਿਬ ਜੀ, ਭਾਈ ਬਖ਼ਤਾਵਰ ਸਿੰਘ ਸਿਬੋਚੱਕ, ਬਾਈ ਅਜੈਬ ਸਿੰਘ ਸਿਬੋਚੱਕ, ਬੀਬੀ ਗੀਤਾ, ਬੀਬੀ ਅਮਰਜੀਤ ਕੌਰ, ਬਾਈ ਸੁਖਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਅਜਮੇਰ ਨੇ ਹਾਜ਼ਰ ਸੰਗਤਾਂ ਨੂੰ ਕਥਾ, ਢਾਡੀ ਵਾਰਾਂ ਤੇ ਕੀਰਤਨ ਰਾਹੀ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ 'ਚ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਵਲੋਂ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ, ਜਿਨ੍ਹਾਂ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ | ਸਮਾਗਮ ਦੇ ਅੰਤ 'ਚ ਭਾਈ ਅਮਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਬਦਪ੍ਰੀਤ ਕੌਰ, ਨਵਦੀਪ ਕੌਰ, ਪਵਨੀਤ ਕੌਰ, ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ, ਸਰਤਾਜ ਸਿੰਘ, ਸਿਮਰਨਦੀਪ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਦੀ ਤਹਿਸੀਲ ਕਮੇਟੀ ਦੀ ਚੋਣ ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ 'ਚ ਖੋ-ਖੋ ਚੈਂਪੀਅਨਸ਼ਿਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।