27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਰਾਮਪੁਰ ਖੇੜਾ 'ਚ ਅੱਖਾਂ ਦੇ ਆਪ੍ਰੇਸ਼ਨ ਕਰਕੇ ਲੈਂਜ਼ ਪਾਏ

ਅਜੀਤ ਡੈਸਕ 24-10-2025
ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ ਆਰੰਭ ਕੀਤੇ ਗਏ ਕਾਰਜਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਸਥਿਤ 'ਸੰਤ ਬਾਬਾ ਹਰਨਾਮ ਸਿੰਘ ਆਈ ਚੈਰੀਟੇਬਲ ਹਸਪਤਾਲ' 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ, ਜਿਸ ਦੌਰਾਨ ਡਾ. ਅਦਿੱਤੈ ਸ਼ਰਮਾ ਦੀ ਸਮੁੱਚੀ ਟੀਮ ਵਲੋਂ ਲਗਪਗ 90 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਕੇ ਉਨ੍ਹਾਂ ਦੇ ਆਧੁਨਿਕ ਤਰੀਕੇ ਨਾਲ ਫ਼੍ਰੀ ਲੈਂਜ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕੈਂਪ ਦੌਰਾਨ ਮਰੀਜ਼ਾਂ ਦੀ ਦੇਖਭਾਲ ਤੇ ਲੰਗਰ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤੇ ਮਰੀਜ਼ਾਂ ਨੂੰ ਅੱਖਾਂ ਦੇ ਇਲਾਜ ਪੱਖੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ 'ਚ ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਤਰੀਕਾਂ ਦਿੱਤੀਆਂ ਹੋਈਆਂ ਹਨ ਉਨ੍ਹਾਂ ਦੇ ਦਿੱਤੀ ਹੋਈ ਤਰੀਕ ਅਨੁਸਾਰ ਮੁਫਤ ਆਪ੍ਰੇਸ਼ਨ ਕੀਤੇ ਜਾਣਗੇ | ਇਸ ਮੌਕੇ ਭਾਈ ਭੁਪਿੰਦਰ ਸਿੰਗ ਰਾਮਪੁਰ ਖੇੜਾ, ਭਾਈ ਸੁਖਬੀਰ ਸਿੰਘ ਚੋਹਕਾ, ਭਾਈ ਕੁਲਦੀਪ ਸਿੰਘ ਮਿਰਜ਼ਾਪੁਰ ਸਮੇਤ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਹਾਜ਼ਰ ਸਨ |
19 ਐਚ ਐਸ ਪੀ 19
ਪਿਛਲੀ ਖ਼ਬਰ 'ਬਰਡ ਆਫ਼ ਪੈਰਾਡਾਈਜ਼' ਫੁੱਲ ਦੀ ਪੈਦਾਵਾਰ ਨਾਲ ਕਿਸਾਨਾਂ ਨੂੰ ਮਿਲ ਸਕਦੈ ਚੰਗਾ ਆਰਥਿਕ ਲਾਭ-ਪ੍ਰੋ: ਦਲਜੀਤ ਸਿੰਘ ਅਗਲੀ ਖ਼ਬਰ ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਦੀ ਤਹਿਸੀਲ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।