ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਦੇ ਕਾਰਡ ਮੇਕਿੰਗ ਅਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਛੋਟੇ-ਛੋਟੇ ਬੱਚਿਆਂ ਨੇ ਬਹੁਤ ਸੋਹਣੇ ਕਾਰਡ ਬਣਾਏ | ਇਸ ਤੋਂ ਇਲਾਵਾ ਬੱਚਿਆਂ ਨੇ ਦੀਵੇ ਵੀ ਡੈਕੋਰੇਟ ਕੀਤੇ ਗਏ | ਵੱਡੀਆਂ ਜਮਾਤਾਂ ਨੇ ਰੰਗੀਨ ਰੰਗੋਲੀਆਂ ਬਣਾ ਕੇ ਤਿਉਹਾਰ ਦੀ ਖ਼ੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਅਤੇ ਪਿੰ੍ਰ. ਨੀਰਜ ਨੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੇ ਮਹੱਤਵ ਬਾਰੇ ਸਮਝਾਇਆ | ਉਨ੍ਹਾਂ ਬੱਚਿਆਂ ਨੂੰ ਸ੍ਰੀ ਰਾਮ ਚੰਦਰ ਜੀ ਵਾਂਗ ਸਹੀ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ 'ਤੇ ਸਕੂਲ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |