29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਰਨ ਤਾਰਨ ਜ਼ਿਮਨੀ ਚੋਣ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਡੇ ਫ਼ਰਕ ਨਾਲ ਜਿੱਤੇਗਾ–ਮੰਝਪੁਰ

ਅਜੀਤ ਡੈਸਕ 01-11-2025
ਭੰਗਾਲਾ, 31 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਤਰਨਤਾਰਨ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਵੱਖ-ਵੱਖ ਜਲਸਿਆਂ ਤੇ ਚੋਣ ਪ੍ਰਚਾਰ ਕਰਨ ਉਪਰੰਤ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਲੋਕ ਹੁਣ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਬਹੁਤ ਯਾਦ ਕਰ ਰਹੇ ਹਨ | ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਸਮੇਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਅੰਦਰ ਕੇਵਲ ਤੇ ਕੇਵਲ ਖੇਤਰੀ ਪਾਰਟੀ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ ਨਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ | ਇਸ ਮੌਕੇ ਜਥੇਦਾਰ ਮੰਝਪੁਰ ਦੇ ਨਾਲ ਕੁਲਦੀਪ ਸਿੰਘ ਪੰਡੋਰੀ, ਹਰਜਿੰਦਰ ਸਿੰਘ ਕੋਹਲੀ, ਅਮਰੀਕ ਸਿੰਘ ਕੰਗ, ਅਮਰਜੀਤ ਸਿੰਘ ਨੌਸ਼ਹਿਰਾ, ਮਾਸਟਰ ਅਤਰ ਸਿੰਘ, ਹਰਬੰਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਅੰਮਿ੍ਤਸਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾਇਗਨੋਸਟਿਕ ਕਿੱਟ, ਐਮ. ਸੀ. ਐਚ. ਤੇ ਐਨ. ਸੀ. ਡੀ. ਸਟਰੈਂਥਨਿੰਗ ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਪੱਲਵੀ ਧਿੰਨੀ ਨੇ ਓਪਨ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।