17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਸ਼ਰਮ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 02-11-2025
ਅੱਡਾ ਸਰਾਂ, 1 ਨਵੰਬਰ (ਮਸੀਤੀ)-ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਦੀ ਅਗਵਾਈ ਵਿਚ ਪਿੰਡ ਦੇਹਰੀਵਾਲ ਵਿਚ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਚ ਬੀ. ਆਰ. ਕਾਜਲ ਹਸਪਤਾਲ ਟਾਂਡਾ ਵਲੋਂ ਇਕ ਰੋਜ਼ਾ ਮੁਫ਼ਤ ਮੈਡੀਕਲ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸੇਵਾਮੁਕਤ ਚੀਫ਼ ਕੈਮੀਕਲ ਐਗਜਾਮੀਨਰ ਪੰਜਾਬ ਡਾ.ਕੇਵਲ ਸਿੰਘ ਕਾਜਲ, ਡਾ.ਸਮਾਈਲ ਕਾਜਲ ਅਤੇ ਐਨ. ਆਰ. ਆਈ ਟੀ.ਆਰ.ਕਾਜਲ ਨੇ ਆਸ਼ਰਮ ਵਿਚ ਰਹਿੰਦੇ ਮੈਂਬਰਾਂ ਦੀ ਮੈਡੀਕਲ ਜਾਂਚ ਕਰਦੇ ਹੋਏ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ | ਇਸ ਮੌਕੇ ਟੀਮ ਵਲੋਂ ਅੱਖਾਂ ਅਤੇ ਸਿਹਤ ਸੰਭਾਲ ਲਈ ਜ਼ਰੂਰੀ ਜਾਣਕਾਰੀਆਂ ਵੀ ਦਿੱਤੀਆਂ | ਇਸ ਮੌਕੇ ਆਸ਼ਰਮ ਪ੍ਰਬੰਧਕਾਂ ਵਲੋਂ ਹਸਪਤਾਲ ਦੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਕਾਲਾ, ਬਖ਼ਸ਼ੀਸ਼ ਸਿੰਘ, ਚੰਨਣ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਭੋਲੂ, ਸੋਨੀਆ, ਦਰਸ਼ਨ ਕੌਰ, ਸੀਤਾ ਦੇਵੀ, ਸਾਧਨਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੁਲਿਸ ਤੋਂ ਖ਼ਫ਼ਾ ਪੀੜਤ ਪਰਿਵਾਰ ਨੇ ਸਾਥੀਆਂ ਨਾਲ ਥਾਣੇ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪੰਜਾਬ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।