23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੀ.ਯੂ. ਸੈਨੇਟ ਭੰਗ ਕਰਨਾ ਪੰਜਾਬ ਦੇ ਹੱਕਾਂ 'ਤੇ ਹਮਲਾ : ਸੰਗਤ ਸਿੰਘ ਗਿਲਜੀਆਂ <br/>

ਅਜੀਤ ਡੈਸਕ 04-11-2025
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)- ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਪੰਜਾਬ ਦੇ ਹੱਕਾਂ ਨੂੰ ਹੜੱਪਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਆਰ. ਐੱਸ. ਐੱਸ. ਰਾਹੀਂ ਸਿੱਖਿਆ ਪ੍ਰਣਾਲੀ ਨੂੰ ਕੰਟਰੋਲ ਕਰਨਾ ਹੈ | ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ ਵੀ ਇਸੇ ਦਾ ਹਿੱਸਾ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ ਅਤੇ ਇਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਾਂਗਰਸ ਇਸ ਦਾ ਵਿਰੋਧ ਕਰੇਗੀ | ਗਿਲਜੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਕੰਟਰੋਲ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਦਾਖਲਾ ਫਾਰਮਾਂ ਵਿਚ ਅਜਿਹੀਆਂ ਸ਼ਰਤਾਂ 'ਤੇ ਦਸਤਖ਼ਤ ਵੀ ਕਰਵਾਏ ਜਾ ਰਹੇ ਹਨ ਜੋ ਉਨ੍ਹਾਂ ਨੂੰ ਕਿਸੇ ਵੀ ਗਤੀਵਿਧੀ ਵਿਚ ਸ਼ਾਮਲ ਹੋਣ ਜਾਂ ਵਿਰੋਧ ਪ੍ਰਦਰਸ਼ਨ ਕਰਨ ਤੋਂ ਵਰਜਦੀਆਂ ਹਨ, ਇਹ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ | ਕੇਂਦਰ ਸਰਕਾਰ ਨੇ ਪੰਜਾਬ ਤੋਂ ਇਹ ਅਧਿਕਾਰ ਖੋਹ ਲਿਆ ਹੈ | ਇਹ ਵਰਤਾਰਾ ਸੱਤ ਜ਼ਿਲਿ੍ਹਆਂ ਦੇ ਮਾਨਤਾ ਪ੍ਰਾਪਤ ਕਾਲਜਾਂ, ਤਿੰਨ ਖੇਤਰੀ ਕੈਂਪਸਾਂ ਅਤੇ ਡੀ.ਪੀ.ਆਈ ਕਾਲਜਾਂ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰੇਗਾ | ਉਨ੍ਹਾਂ ਨੂੰ ਬਾਈਪਾਸ ਕਰ ਦਿੱਤਾ ਗਿਆ ਹੈ ਤੇ ਇੱਕ ਅਜਿਹੀ ਪ੍ਰਕਿਰਿਆ ਬਣਾਈ ਗਈ ਹੈ ਜੋ ਪੂਰੀ ਤਰ੍ਹਾਂ ਸਰਕਾਰ ਦੁਆਰਾ ਚਲਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਪੂਰੇ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਖ਼ਤਰੇ ਆਮ ਆਦਮੀ ਪਾਰਟੀ ਦੀ ਢਿੱਲ ਕਾਰਨ ਪੈਦਾ ਹੋ ਰਹੇ ਹਨ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ, ਨੰਬਰਦਾਰ ਜਗਜੀਵਨ ਜੱਗੀ, ਐੱਮ. ਸੀ. ਰਾਜੇਸ਼ ਲਾਡੀ, ਸਾਬਕਾ ਪ੍ਰਧਾਨ ਦੇਸ ਰਾਜ ਡੋਗਰਾ, ਕਿ੍ਸ਼ਨ ਬਿੱਟੂ, ਰਾਕੇਸ਼ ਬਿੱਟੂ, ਸੂਬੇਦਾਰ ਨਰਿੰਦਰ ਸਿੰਘ, ਸੁੰਦਰੀ ਖੋਸਲਾ, ਪੰਕਜ ਸਚਦੇਵਾ ਮੌਜੂਦ ਸਨ |

ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ 'ਸਾਡਾ ਪਿੰਡ' ਅੰਮਿ੍ਤਸਰ ਟੂਰ ਕਰਵਾਇਆ <br/> ਅਗਲੀ ਖ਼ਬਰ ਗੁਰਵਿੰਦਰ ਸਿੰਘ ਮੋਹਕਮਗੜ੍ਹ ਦੀ ਮਾਤਾ ਮਹਿੰਦਰ ਕੌਰ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।