23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ ਮੁਕੇਰੀਆਂ ਵਿਖੇ ਭਾਸ਼ਨ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 04-11-2025
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ ਮੁਕੇਰੀਆਂ ਵਿਚ ਚੇਅਰਮੈਨ ਐਡਵੋਕੇਟ ਡਾ. ਜੇ.ਐੱਸ. ਮਿਨਹਾਸ ਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਅਗਵਾਈ ਹੇਠ ਸਕੂਲ ਦੇ ਚਾਰ ਹਾਊਸਾਂ (ਟੈਗੋਰ, ਨਹਿਰੂ, ਆਰ.ਕੇ ਅਤੇ ਗਾਂਧੀ) ਵਿਚਕਾਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਤੀਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ ਜਿਸ ਵਿਚ ਟੈਗੋਰ ਹਾਊਸ ਨੇ ਪਹਿਲਾ, ਨਹਿਰੂ ਹਾਊਸ ਨੇ ਦੂਸਰਾ ਤੇ ਆਰ.ਕੇ. ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਤੇ ਪਿ੍ੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਸ਼ੰਸਾ ਪੱਤਰ ਦਿੱਤੇ ਤੇ ਇਸੇ ਤਰ੍ਹਾਂ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ 5ਵੀਂ ਵਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਹੁਸ਼ਿਆਰਪੁਰ ਪਹੁੰਚਣ 'ਤੇ ਐਡਵੋਕੇਟ ਧਾਮੀ ਦਾ ਭਰਵਾਂ ਸਵਾਗਤ <br/... ਅਗਲੀ ਖ਼ਬਰ ਜੀ. ਐਨ. ਏ. ਐਕਸਲ ਗਰੁੱਪ ਵਲੋਂ ਭਬਿਆਣਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।