22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਆਹੁਤਾ ਲੜਕੀ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਅਜੀਤ ਡੈਸਕ 04-11-2025
ਗੜ੍ਹਸ਼ੰਕਰ, 3 ਨਵੰਬਰ (ਧਾਲੀਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਦੇਨੋਵਾਲ ਖ਼ੁਰਦ ਵਿਖੇ ਇਕ ਵਿਆਹੁਤਾ ਲੜਕੀ ਵੱਲੋਂ ਆਪਣੇ ਪੇਕੇ ਘਰ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ | ਇਕੱਤਰ ਜਾਣਕਾਰੀ ਅਨੁਸਾਰ ਸੁਨੀਤਾ ਦੇਵੀ (22) ਪਤਨੀ ਗਗਨਦੀਪ ਵਾਸੀ ਬੱਸੀ ਵਜੀਦ, ਥਾਣਾ ਹਰਿਆਣਾ ਆਪਣੇ ਪਤੀ ਨਾਲ ਸਬੰਧੀ ਚੰਗੇ ਨਾ ਹੋਣ ਕਾਰਨ ਆਪਣੇ ਪੇਕੇ ਘਰ ਵਿਚ ਰਹਿੰਦੀ ਸੀ | ਸੁਨੀਤਾ ਦੇਵੀ ਵੱਲੋਂ ਕਿਸੇ ਕਾਰਨ ਵੱਸ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ | ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਗੁਰਨੇਕ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੇ ਮਾਪਿਆਂ ਵੱਲੋਂ ਉਸਦੇ ਪਤੀ ਖ਼ਿਲਾਫ਼ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਘਟਨਾ ਸਬੰਧੀ ਤਫ਼ਤੀਸ਼ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਕਾਬੂ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਵਿਖੇ 2 ਰੋਜ਼ਾ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।