ਸ਼ਾਮਚੁਰਾਸੀ, 6 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ: ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਹਲਕਾ ਸ਼ਾਮਚੁਰਾਸੀ 'ਚ ਬੇਹੱਦ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾ, ਸੀਨੀਅਰ ਆਗੂ ਜਥੇਦਾਰ ਬਲਵੰਤ ਸਿੰਘ ਬਰਿਆਲ ਅਤੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਨੇ ਕਿਹਾ ਕਿ ਸ: ਹਰਜਿੰਦਰ ਸਿੰਘ ਧਾਮੀ ਜਿਹੜੇ ਕਿ ਨੇਕ, ਇਮਾਨਦਾਰ ਤੇ ਯੋਗਤਾ ਪ੍ਰਾਪਤ ਵਿਅਕਤੀ ਹਨ, ਨੂੰ ਫਿਰ ਤੋਂ ਇਸ ਉੱਚ ਸੇਵਾ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰਧਾਨਗੀ ਦੇ ਅਹੁਦੇ ਲਈ ਚੁਣਿਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਕੌਂਸਲ ਮੈਂਬਰ ਇੰਦਰਜੀਤ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਸੋਢੀ, ਜਥੇਦਾਰ ਹਰਦੇਵ ਸਿੰਘ ਸਹਾਏਪੁਰੀ, ਅਮਰੀਕ ਸਿੰਘ ਭਾਗੋਵਾਲ, ਕੌਮੀ ਮੀਤ ਪ੍ਰਧਾਨ ਦਲਜਿੰਦਰ ਸਿੰਘ ਧਾਮੀ, ਜਸਵੀਰ ਸਿੰਘ ਚੱਕਰਾਜੂ ਸਿੰਘ, ਜਸਪਾਲ ਸਿੰਘ, ਨੰਬਰਦਾਰ ਸਤਵਿੰਦਰ ਸਿੰਘ ਖਡਿਆਲਾ ਸੈਣੀਆਂ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਢੱਡੇ, ਕੁਲਵਿੰਦਰ ਸਿੰਘ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ |