ਸ਼ਾਮਚੁਰਾਸੀ, 6 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸਿੰਘ ਸਭਾ ਖ਼ਾਨਪੁਰ ਸਹੋਤਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਭਾਈ ਕਰਮ ਸਿੰਘ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਮਨੁੱਖਤਾ ਨੂੰ ਸਮਾਨਤਾ, ਜਾਤ-ਪਾਤ ਤੋ ਰਹਿਤ ਸਮਾਜ ਦੀ ਸਿਰਜਣਾ, ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਜਿਹੜਾ ਉਪਦੇਸ਼ ਦਿੱਤਾ ਹੈ, ਉਸ ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ | ਉਨ੍ਹਾਂ ਦਾ ਮਾਰਗ ਦਰਸ਼ਨ ਕਰਨ ਨਾਲ ਮਨੁੱਖ ਦਾ ਸਮੁੱਚਾ ਜੀਵਨ ਪਵਿੱਤਰ ਅਤੇ ਸਾਰਥਿਕ ਹੋ ਜਾਂਦਾ ਹੈ | ਇਸ ਮੌਕੇ ਸਮਾਜ ਸੇਵਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਕੁਲਵੰਤ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ ਪ੍ਰਧਾਨ, ਬੀਬੀ ਰਾਜਪਾਲ ਕੌਰ, ਇੰਸਪੈਕਟਰ ਰਣਜੀਤ ਸਿੰਘ ਰਾਣਾ, ਮਨਜੀਤ ਸਿੰਘ, ਪ੍ਰਭ ਸਿੰਘ, ਮਨੀ ਖ਼ਾਨਪੁਰ, ਗੁਰਬਚਨ ਸਿੰਘ, ਰਾਮ ਆਸਰਾ, ਗੁਰਦੀਪ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ ਵੀ ਸ਼ਾਮਿਲ ਹੋਏ |