21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਿਡਜ਼ਲੈਂਡ ਇੰਟਰਨੈਸ਼ਨਲ ਸਕੂਲ ਟਾਂਡਾ ਉੜਮੁੜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਟਾਂਡਾ ਉੜਮੁੜ, 6 ਨਵੰਬਰ (ਭਗਵਾਨ ਸਿੰਘ ਸੈਣੀ)- ਕਿਡਜ਼ਲੈਂਡ ਇੰਟਰਨੈਸ਼ਨਲ ਸਕੂਲ ਟਾਂਡਾ ਉੜਮੁੜ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਐੱਮ. ਡੀ. ਵਿਵੇਕ ਗੁਲਾਟੀ ਅਤੇ ਪਿ੍ੰਸੀਪਲ ਦੀਪਤੀ ਗੁਲਾਟੀ ਦੀ ਅਗਵਾਈ ਵਿਚ ਬੱਚਿਆਂ ਨੇ ਅਧਿਆਪਕਾਂ ਸਮੇਤ ਮੂਲ ਮੰਤਰ ਦਾ ਜਾਪ ਕੀਤਾ ਅਤੇ ਗੁਰਬਾਣੀ ਕੀਰਤਨ ਕੀਤਾ | ਪਿ੍ੰ. ਦੀਪਤੀ ਗੁਲਾਟੀ ਨੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੀਆਂ ਸਿੱਖਿਆਵਾਂ ਜਿਸ ਵਿਚ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਬਾਰੇ ਦੱਸਿਆ | ਇਸ ਮੌਕੇ ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਅਮਨਜੋਤ ਕੌਰ, ਪਰਮਿੰਦਰ ਕੌਰ, ਪ੍ਰਭਜੋਤ ਕੌਰ, ਗੁਰਵਿੰਦਰ ਕੌਰ, ਮੀਨਾ, ਆਸਥਾ ਸ਼ਰਮਾ, ਮਿਲਨ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਅਮਨਦੀਪ ਕੌਰ, ਨਵਜੋਤ ਕੌਰ, ਕਿਰਨ, ਰੇਨੂੰ ਬਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹਸ਼ੰਕਰ 'ਚ ਚੋਰਾਂ ਵਲੋਂ ਤਿੰਨ ਦੁਕਾਨਾਂ ਦਾ ਤਾਲੇ ਤੋੜ ਕੇ ਨਕਦੀ ਚੋਰੀ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਜਾਣ 'ਤੇ ਕਈ ਆਗੂਆਂ ਵਲੋਂ ਖ਼ੁਸ਼ੀ ਜ਼ਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।