21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖ਼ਾਲਸਾ ਕਾਲਜ ਦਾ ਬੀ. ਏ. ਬੀ. ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 07-11-2025
ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ.ਬੀ.ਐੱਡ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਜੂਕੇਸ਼ਨ ਵਿਭਾਗ ਮੁਖੀ ਡਾ. ਸੰਘਾ ਗੁਰਬਖ਼ਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥੀ ਬਬਲੀਨ ਕੌਰ ਨੇ 84.87 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ ਸਥਾਨ, ਹਰਜੋਤ ਨੇ 84.81 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਹਰਮਨ ਨੇ 84 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਕੇ.ਐਮ.ਐੱਸ. ਕਾਲਜ ਦਸੂਹਾ ਵਿਖੇ Tਭਾਰਤੀ ਪਰਿਪੇਖ 'ਚ ਮਨੁੱਖੀ ਅਧਿਕਾਰU ਵਿਸ਼ੇ 'ਤੇ ਸੈਮੀਨਾਰ <br/> ਅਗਲੀ ਖ਼ਬਰ ਤੇਂਦੂਏ ਦੀ ਦਹਿਸ਼ਤ ਵਿਚ ਹਨ ਪਿੰਡ ਕਰਟੋਲੀ ਦੇ ਨਿਵਾਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।