ਦਸੂਹਾ, 6 ਨਵੰਬਰ (ਭੁੱਲਰ)- ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵੱਲੋਂ Tਭਾਰਤੀ ਪਰਿਪੇਖ 'ਚ ਮਨੁੱਖੀ ਅਧਿਕਾਰU ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਸੇਵੀ ਸੰਜੀਵ ਕੁਮਾਰ ਨੇ ਸੰਬੋਧਨ ਦੌਰਾਨ ਕਿਹਾ ਕਿ ਮਨੁੱਖੀ ਅਧਿਕਾਰ ਲੋਕਤੰਤਰ ਦੀ ਰੂਹ ਹਨ ਅਤੇ ਹਰ ਨਾਗਰਿਕ ਦਾ ਇਹ ਫ਼ਰਜ਼ ਹੈ ਕਿ ਉਹ ਦੂਸਰਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰੇ | ਉਨ੍ਹਾਂ ਨੇ ਭਾਰਤੀ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਦੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਜਾਗਰੂਕਤਾ ਵੱਲ ਪ੍ਰੇਰਿਤ ਕਰਨ ਲਈ ਕਈ ਜੀਵਤ ਉਦਾਹਰਨਾਂ ਸਾਂਝੀਆਂ ਕੀਤੀਆਂ | ਇਸ ਮੌਕੇ ਐਨ.ਆਰ.ਆਈ. ਅਰਵਿੰਦਰ ਪਾਲ ਸਿੰਘ ਕਲਸੀ ਵਿਸ਼ੇਸ਼ ਮਹਿਮਾਨ ਦੇ ਰੂਪ ਵਿਚ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਦੀ ਮਹੱਤਤਾ ਬਾਰੇ ਜਾਣੰੂ ਕਰਵਾਇਆ ਅਤੇ ਕੈਨੇਡਾ ਵਿਚ ਉਪਲਬਧ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਭਵਿੱਖ ਲਈ ਵੱਡੇ ਸੁਪਨੇ ਦੇਖਣ ਅਤੇ ਵਿਦੇਸ਼ੀ ਮੌਕਿਆਂ ਨੂੰ ਸਹੀ ਤਰੀਕੇ ਨਾਲ ਵਰਤਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਸ਼ਬਨਮ ਸੈਣੀ ਨੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਤੇ ਪ੍ਰੇਰਕ ਵਿਚਾਰਾਂ ਲਈ ਧੰਨਵਾਦ ਕੀਤਾ | ਕਾਲਜ ਦੇ ਡਾਇਰੈਕਟਰ ਡਾ. ਮਨਵ ਸੈਣੀ ਅਤੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਮਹਿਮਾਨਾਂ ਨੂੰ ਸਿਮਿ੍ਤੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦਾ ਸਮਾਪਨ ਤਾਲੀਆਂ ਦੀ ਗੂੰਜ ਨਾਲ ਹੋਇਆ ਜਿੱਥੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ |