21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੰਤਰਰਾਸ਼ਟਰੀ ਸਾਈਕਲਿਸਟ ਚੌਹਾਨ ਨੇ ਐਡਵੋਕੇਟ ਧਾਮੀ ਨੂੰ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 07-11-2025
ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ)-ਅੰਤਰਰਾਸ਼ਟਰੀ ਸਾਈਕਲਿਸਟ ਅਤੇ ਮਿਉਂਸੀਪਲ ਕਾਰਪੋਰੇਸ਼ਨ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਤੇ ਸਟੇਟ ਐਵਾਰਡੀ ਬਲਰਾਜ ਸਿੰਘ ਚੌਹਾਨ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਮਿਲਣ 'ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਪੰਥ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਲੰਬਾ ਸਮਾਂ ਸ਼ੋ੍ਰਮਣੀ ਕਮੇਟੀ ਦੇ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਨਾ ਸਿਰਫ਼ ਪੰਜਾਬ ਜਾਂ ਹੋਰਨਾਂ ਸੂਬਿਆਂ 'ਚ ਬਲਕਿ ਵਿਦੇਸ਼ਾਂ 'ਚ ਵੀ ਜਦੋਂ ਸਿੱਖਾਂ 'ਤੇ ਕੋਈ ਆਫ਼ਤ ਆਈ ਹੈ ਤਾਂ ਉਨ੍ਹਾਂ ਹਮੇਸ਼ਾ ਅੱਗੇ ਹੋ ਕੇ ਉਸ ਨੰੂ ਹੱਲ ਕਰਨ ਲਈ ਯਤਨ ਕੀਤੇ ਹਨ | ਉਨ੍ਹਾਂ ਕਿਹਾ ਕਿ 5ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਕੌਮ 'ਚ ਐਡਵੋਕੇਟ ਧਾਮੀ ਦਾ ਕਦ ਹੋਰ ਵੀ ਵੱਡਾ ਹੋਇਆ ਹੈ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਸਾਬਕਾ ਸੈਨਿਕ ਪੈਨਸ਼ਨਰਾਂ ਲਈ 17 ਤੱਕ ਲੱਗੇਗਾ ਵਿਸ਼ੇਸ਼ ਕੈਂਪ - ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।