22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਦੇਵੀਦਾਸ 'ਚ ਸਾਕਾ 1947 ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ <br/>

ਅਜੀਤ ਡੈਸਕ 07-11-2025
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਸੰਨ 1947 ਭਾਰਤ-ਪਾਕਿ ਵੰਡ ਵੇਲੇ ਮੁਸਲਮਾਨਾਂ ਵਲੋਂ ਪਿੰਡ ਦੇਵੀਦਾਸ, ਮਾਖਾ ਅਤੇ ਨਾਲ ਲਗਦੇ ਹੋਰਨਾਂ ਪਿੰਡਾਂ ਉੱਪਰ ਇਕ ਸਾਜ਼ਿਸ਼ ਅਧੀਨ ਜ਼ਬਰਦਸਤ ਹਮਲਾ ਕੀਤਾ ਗਿਆ ਤੇ ਪਿੰਡਾਂ ਨੂੰ ਅੱਗ ਲਗਾ ਦਿੱਤੀ ਗਈ | ਇਸ ਹਮਲੇ ਦੌਰਾਨ ਦੇਵੀਦਾਸ ਅਤੇ ਹੋਰ ਪਿੰਡਾਂ ਦੇ ਕਾਫ਼ੀ ਲੋਕ ਸ਼ਹੀਦ ਹੋ ਗਏ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸਖ਼ਤ ਫੱਟੜ ਹੋਏ | ਦੇਵੀਦਾਸ ਦੇ ਉਸ ਸਮੇਂ ਦੇ ਲੰਬੜਦਾਰ ਉਜਾਗਰ ਸਿੰਘ ਵਲੋਂ ਇਲਾਕਾ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਦਾ ਬਹਾਦਰੀ ਨਾਲ ਡਟ ਕੇ ਮੁਕਾਬਲਾ ਕੀਤਾ ਤੇ ਦੁਸ਼ਮਣਾਂ ਨੂੰ ਮਾਰ ਕੇ ਭਜਾ ਦਿੱਤਾ | ਇਸ ਸਮੇਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਸ੍ਰੀ ਜੰਗੀ ਲਾਲ ਮਹਾਜਨ, ਇੰਜ. ਸਤਨਾਮ ਸਿੰਘ ਧਨੋਆ, ਹੈੱਡਮਾਸਟਰ ਸ਼ੇਰ ਸਿੰਘ, ਚੇਅਰਮੈਨ ਪਰਸ਼ੋਤਮ ਸਿੰਘ ਦੇਵੀਦਾਸ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਜਗਪ੍ਰੀਤ ਸਿੰਘ ਸਾਹੀ, ਤੇਜਵੀਰ ਸਿੰਘ ਬਾਜਵਾ, ਹਰਜਿੰਦਰ ਸਿੰਘ ਮੁੰਬਈ, ਡਾ. ਕਾਬਲ ਸਿੰਘ, ਅਕਸ਼ੈ ਸ਼ਰਮਾ, ਸਰਪੰਚ ਸੁਰਿੰਦਰ ਸਿੰਘ ਅਤੇ ਬਰਿੰਦਰ ਸਿੰਘ ਹਿੰਮਤਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 10 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।