24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ 2346 ਘਰਾਂ ਦੀ ਜਾਂਚ, 48 ਘਰਾਂ 'ਚ ਲਾਰਵਾ ਮਿਲਿਆ <br/>

ਅਜੀਤ ਡੈਸਕ 22-11-2025
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਡੇਂਗੂ ਰੋਕਥਾਮ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ 'ਚ ਵਿਆਪਕ ਪੱਧਰ 'ਤੇ ਸਫ਼ਾਈ, ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਅੰਜਾਮ ਦਿੱਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਛਰਾਂ ਦੇ ਪੈਦਾ ਹੋਣ ਵਾਲੇ ਸਰੋਤਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਟ ਕਰਨ ਦੀ ਤੁਰੰਤ ਕਾਰਵਾਈ ਕੀਤੀ ਗਈ | ਡਾ. ਗਰਗ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਭਰ 'ਚ ਸਕੂਲਾਂ, ਦਫਤਰਾਂ ਅਤੇ ਘਰਾਂ ਸਮੇਤ 2346 ਥਾਂਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ, ਜਿਸ ਦੌਰਾਨ 48 ਘਰਾਂ ਵਿੱਚ ਮੱਛਰਾਂ ਦਾ ਲਾਰਵਾ ਮਿਲਿਆ | ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਲਾਰਵਾ ਮਿਲਿਆ, ਉੱਥੇ ਤੁਰੰਤ ਸਫ਼ਾਈ, ਸੋਰਸ ਰਿਡਕਸ਼ਨ ਅਤੇ ਪਾਣੀ ਦੀ ਨਿਕਾਸ ਬਾਰੇ ਲੋਕਾਂ ਨੂੰ ਹਦਾਇਤਾਂ ਦਿੱਤੀਆਂ |ਡਾ. ਸੀਮਾ ਗਰਗ ਨੇ ਕਿਹਾ ਕਿ ਜਨਤਾ ਦਾ ਸਹਿਯੋਗ ਇਸ ਮੁਹਿੰਮ ਦੀ ਕਾਮਯਾਬੀ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ | ਉਨ੍ਹਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ 'ਚ ਕੁੱਲ 192 ਡੇਂਗੂ ਕੇਸ ਅਤੇ 9 ਚਿਕਨਗੁਨਿਆ ਕੇਸ ਦਰਜ ਹੋਏ ਹਨ | ਇਹ ਦੋਵੇਂ ਬਿਮਾਰੀਆਂ ਮੱਛਰਾਂ ਰਾਹੀਂ ਫੈਲਦੀਆਂ ਹਨ ਅਤੇ ਸਿਹਤ ਵਿਭਾਗ ਵਲੋਂ ਦੋਵੇਂ ਉੱਤੇ ਇਕਸਾਰ ਨਿਗਰਾਨੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੰਜਾਬ ਦੀਆਂ ਔਰਤਾਂ ਜਲਦੀ ਹੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ-ਸੇਠੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।