14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਿੰਦਰਜੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਾ ਵਾਧੂ ਚਾਰਜ ਸੰਭਾਲਿਆ <br/>

ਅਜੀਤ ਡੈਸਕ 23-11-2025
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਜਲੰਧਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਿੰਦਰਜੀਤ ਕੌਰ ਨੈਸ਼ਨਲ ਐਵਾਰਡੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਦਾ ਵਾਧੂ ਚਾਰਜ ਸੰਭਾਲ ਲਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਨਦੀਪ ਸ਼ਰਮਾ, ਪਿ੍ੰਸੀਪਲ ਸ਼ੈਲੇਂਦਰ ਠਾਕੁਰ, ਪਿ੍ੰਸੀਪਲ ਭਾਰਤ ਭੂਸ਼ਨ, ਪਿ੍ੰਸੀਪਲ ਧੀਰਜ ਵਸ਼ਿਸਠ, ਪਿ੍ੰਸੀਪਲ ਤਿ੍ਲੋਚਨ ਸਿੰਘ, ਪਿ੍ੰਸੀਪਲ ਜਰਨੈਲ ਸਿੰਘ, ਜ਼ਿਲ੍ਹਾ ਸਮਾਰਟ ਕਲਾਸ-ਰੂਮ ਕੋਆਰਡੀਨੇਟਰ ਪਿ੍ੰਸੀਪਲ ਜਿਤੇਂਦਰ ਸਿੰਘ, ਪਿ੍ੰਸੀਪਲ ਰਮਨਦੀਪ ਕੌਰ, ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਦੀਪਤੀ ਢਿੱਲੋਂ, ਲੈਕਚਰਾਰ ਸੰਦੀਪ ਕੁਮਾਰ ਸੂਦ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਗੁਲਿਆਨੀ, ਸੁਪਰਡੈਂਟ ਹਰਜੀਤ ਸਿੰਘ, ਨਰਿੰਦਰ ਸੋਹਲ, ਮਨੀਸ਼ ਕੁਮਾਰ ਸਮੇਤ ਸਿੱਖਿਆ ਵਿਭਾਗ ਦੇ ਕਈ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ | ਇਸ ਮੌਕੇ ਮੈਡਮ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਜ਼ਿਲੇ੍ਹ ਵਿਚ ਇਸੇ ਅਹੁਦੇ ਤੇ ਸੇਵਾ ਕਰ ਚੁੱਕੇ ਹਨ, ਇਸ ਲਈ ਉਹ ਜ਼ਿਲੇ੍ਹ ਦੀਆਂ ਜ਼ਰੂਰਤਾਂ ਅਤੇ ਸਿੱਖਿਆ ਪ੍ਰਣਾਲੀ ਨਾਲ ਪੂਰੀ ਤਰ੍ਹਾਂ ਜਾਣੂ ਹਨ | ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਅਤੇ ਨੀਤੀਆਂ ਨੂੰ ਸਮੇਂ ਸਿਰ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ |

ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਆਗੂਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਮਹਿਤਾਬਪੁਰ ਦੀਆਂ ਗਲੀਆਂ-ਨਾਲੀਆਂ ਦੀ ਨਿਕਾਸੀ ਸਹੀ ਨਾ ਹੋਣ ਕਰਕੇ ਪਿੰਡ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।