15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਸੀਤੀ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ <br/>

ਅਜੀਤ ਡੈਸਕ 23-11-2025
ਅੱਡਾ ਸਰਾਂ, 22 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਕਿ੍ਕਟ ਟੂਰਨਾਮੈਂਟ ਆਰੰਭ ਹੋ ਗਿਆ | ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਤੇ ਨਗਰ ਨਿਵਾਸੀਆਂ ਦਾ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿਚ ਇਲਾਕੇ ਭਰ ਦੀਆਂ ਟੀਮਾਂ ਭਾਗ ਲੈਣਗੀਆਂ | ਇਸ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ਗੁਰਦੇਵ ਸਿੰਘ ਨੇ ਕਰਦਿਆਂ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਖੇਡਾਂ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰਹਿ ਕੇ ਨੌਜਵਾਨਾ ਨੂੰ ਸਮਾਜ ਦੀ ਸੇਵਾ ਕਰਨ ਲਈ ਵੀ ਪ੍ਰੇਰਤ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੀ ਸਮਾਪਤੀ ਤੇ ਜੇਤੂ ਰਹਿਣ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਤੇ ਉਪ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਇਸ ਮੌਕੇ ਸਕੂਲ ਮੁਖੀ ਸੰਦੀਪ ਸਿੰਘ ਤੁਲੀ, ਮਾ: ਚੈਂਚਲ ਸਿੰਘ, ਹੰਸ ਰਾਜ, ਗ੍ਰੰਥੀ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਮਾ: ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਅਮਰਜੀਤ ਸਿੰਘ, ਮਨੀ ਜੱਸਲ, ਸੌਰਵ, ਰਿਤਿਕ ਜੱਸਲ ਰਾਤ ਤੋਂ ਇਲਾਵਾ ਟੂਰਨਾਮੈਂਟ ਕਮੇਟੀ ਦੇ ਹੋਰ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਝਾਵਾਂ 'ਚ ਇੰਜੀ. ਗੋਪਾਲ ਸਿੰਘ ਦੀ ਯਾਦ'ਚ ਅੱਖਾਂ ਦਾ ਚੈਕਅਪ ਕੈਂਪ ਲਗਾਇਆ <br/> ਅਗਲੀ ਖ਼ਬਰ ਐੱਸ. ਸੀ. ਬੀ. ਸੀ. ਸਮਾਜ ਦੀਆਂ ਸੰਵਿਧਾਨਿਕ ਮੰਗਾਂ ਸੰਬੰਧੀ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ-ਬੋਦਲ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।