15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੀ.ਟੀ.ਐੱਫ਼. ਨੇ ਐੱਸ.ਆਈ.ਆਰ. ਦੇ ਕੰਮ ਲਈ ਬੀ.ਐੱਲ.ਓਜ਼. ਨੂੰ ਉਚਿੱਤ ਸਿਖਲਾਈ ਦੇਣ ਦੀ ਕੀਤੀ ਮੰਗ <br/>

ਅਜੀਤ ਡੈਸਕ 23-11-2025
ਦਸੂਹਾ, 22 ਨਵੰਬਰ (ਭੁੱਲਰ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਨੇ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੇ ਕੰਮ ਲਈ ਬੀ.ਐੱਲ.ਓਜ਼. ਨੂੰ ਲੋੜੀਂਦੀ ਸਿਖਲਾਈ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ ਨੇ ਦੱਸਿਆ ਕਿ ਇਸ ਸੰਬੰਧੀ ਯੂਨੀਅਨ ਦੇ ਇੱਕ ਵਫ਼ਦ ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ, ਵਿੱਤ ਸਕੱਤਰ ਮਨਜੀਤ ਸਿੰਘ ਦਸੂਹਾ, ਬਲਾਕ ਪ੍ਰਧਾਨ ਨਿਰਮਲ ਸਿੰਘ ਨਿਹਾਲਪੁਰ, ਬਲਵਿੰਦਰ ਬਾਜਵਾ, ਰਾਜਨ ਝਿੰਗੜ, ਮੁਨੀਸ਼ ਕੁਮਾਰ, ਸੰਦੀਪ ਪੁਰੀ ਅਤੇ ਰਾਕੇਸ਼ ਕੁਮਾਰ ਆਦਿ ਆਗੂ ਸ਼ਾਮਿਲ ਸਨ, ਨੇ ਵਿਧਾਨ ਸਭਾ ਹਲਕਾ ਦਸੂਹਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐੱਸ.ਡੀ.ਐੱਮ. ਦਸੂਹਾ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਰੀਡਰ ਹਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਐੱਸ.ਡੀ.ਐੱਮ. ਦਸੂਹਾ ਦੇ ਨਾਂਅ ਇਕ ਮੰਗ ਪੱਤਰ ਸੌਂਪਿਆ ਜਿਸ ਰਾਹੀਂਾ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਦਿੱਤਾ ਇਹ ਐੱਸ.ਆਈ.ਆਰ. ਦਾ ਕੰਮ ਬਹੁਤ ਹੀ ਗੁੰਝਲਦਾਰ ਅਤੇ ਪੇਚੀਦਾ ਹੈ ਤੇ ਸਮੂਹ ਬੀ.ਐੱਲ.ਓਜ਼. ਇਸ ਪ੍ਰਤੀ ਬਹੁਤ ਫ਼ਿਕਰਮੰਦ ਹਨ ਕਿ ਇਸ ਵਿਚ ਕਿਤੇ ਕੋਈ ਗ਼ਲਤੀ ਨਾ ਹੋ ਜਾਵੇ ਕਿਉਂਕਿ ਇਸ ਬੀ.ਐੱਲ.ਓਜ਼. ਨੂੰ ਕੋਈ ਸਿਖਲਾਈ ਨਹੀਂ ਦਿੱਤੀ ਗਈ | ਵਫ਼ਦ ਨੇ ਮੰਗ ਕੀਤੀ ਕਿ ਸਮੂਹ ਬੀ.ਐੱਲ.ਓਜ਼. ਨੂੰ ਇਸ ਸੰਬੰਧੀ ਉਚਿੱਤ ਸਿਖਲਾਈ ਦਿੱਤੀ ਜਾਵੇ |

ਪਿਛਲੀ ਖ਼ਬਰ ਰਾਜਨ ਮੇਰ ਤੇ ਉਨ੍ਹਾਂ ਦੀ ਧਰਮ ਪਤਨੀ ਵਲੋਂ ਵਿਦਿਆਰਥੀਆਂ ਨੂੰ ਸਵੈਟਰ ਭੇਟ <br/> ਅਗਲੀ ਖ਼ਬਰ ਹਰਦੋਥਲਾ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਤੇ ਭੰਡਾਰਾ 28 ਨੂੰ - ਹਰਦੋਥਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।