ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਨਿਗਰਾਨੀ ਹੇਠ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ | ਅਧਿਆਪਕਾ ਰਾਜਵੀਰ ਕੌਰ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਸਾਰੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਸ਼ਹਾਦਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |