20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ

ਅਜੀਤ ਡੈਸਕ 25-11-2025
ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਐੱਚ. ਆਈ. ਐੱਮ. ਟੀ. ਕਾਲਜ ਟਾਂਡਾ ਵਿਚ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਬਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਸੈਮੀਨਾਰ ਕਰਵਾਇਆ ਗਿਆ | ਚੇਅਰਮੈਨ ਡਾ. ਰੋਹਿਤ ਟੰਡਨ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੇ ਪਹਿਲੇ ਪੜਾਅ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੇ ਇਤਿਹਾਸ ਨਾਲ ਭਰੀ ਡਾਕੂਮੈਂਟਰੀ ਫ਼ਿਲਮ ਵਿਖਾਈ ਗਈ | ਇਸ ਮੌਕੇ ਡਾ. ਟੰਡਨ ਨੇ ਆਖਿਆ ਕਿ ਗੁਰੂ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ | ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਹਮੇਸ਼ਾ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਨੇ ਵੀ ਸ਼ਹੀਦੀ ਪੁਰਬ ਸੰਬੰਧੀ ਆਪਣੇ ਵਿਚਾਰ ਪੇਸ਼ ਕਰਦੇ ਹੋਏ ਸ਼ਹਾਦਤਾਂ ਨੂੰ ਸਿੱਜਦਾ ਕੀਤਾ | ਇਸ ਮੌਕੇ ਭਾਰਤ ਰਤਨ ਟੰਡਨ, ਦਿਸ਼ਾਂਤ ਕੁਮਾਰ, ਅਮਨਦੀਪ ਕੁਮਾਰ, ਹਰਪ੍ਰੀਤ ਸਿੰਘ, ਭਾਨੂ ਪ੍ਰੀਆ, ਹਰਜੀਤ ਕੌਰ, ਅੰਕੀਤਾ ਕੁਮਾਰੀ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਮੱਲ੍ਹੀ, ਖੁਸ਼ਪ੍ਰੀਤ ਕੌਰ, ਅਮਨਦੀਪ ਕੌਰ, ਨਵਰਤ ਕੌਰ, ਖੁਸ਼ਪ੍ਰੀਤ ਕੌਰ, ਹਰਜਿੰਦਰ
ਐੱਚ. ਆਈ. ਐੱਮ. ਟੀ. ਕਾਲਜ ਟਾਂਡਾ ਵਿਚ ਸ਼ਹੀਦੀ ਪੁਰਬ ਮੌਕੇ ਡਾਕੂਮੈਂਟਰੀ ਫ਼ਿਲਮ ਵੇਖਦੇ ਵਿਦਿਆਰਥੀ | ਤਸਵੀਰ : ਭਗਵਾਨ ਸਿੰਘ ਸੈਣੀ


ਪਿਛਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ 'ਚ ਪੜ੍ਹ ਚੁੱਕੇ 2 ਵਿਦਿਆਰਥੀ ਬਣੇ ਪਾਇਲਟ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।