20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗਲੋਬਲ ਪਬਲਿਕ ਸਕੂਲ ਰੰਗਾਂ 'ਚ ਪੜ੍ਹ ਚੁੱਕੇ 2 ਵਿਦਿਆਰਥੀ ਬਣੇ ਪਾਇਲਟ

ਅਜੀਤ ਡੈਸਕ 25-11-2025
ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾਂ ਤੋ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਦੋ ਵਿਦਿਆਰਥੀ ਪਾਰਥ ਸ਼ਰਮਾ ਅਤੇ ਸ਼ੁਭਮ ਮਨਹਾਸ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਦਾ ਸਥਾਨ ਹਾਸਿਲ ਕੀਤਾ | ਇਸ ਕਾਮਯਾਬੀ ਦੇ ਪਿੱਛੇ ਵਿਦਿਆਰਥੀਆਂ ਦੇ ਮਾਤਾ ਪਿਤਾ ਦਾ ਸਹਿਯੋਗ ਹੈ | ਬੱਚਿਆ ਦੀ ਇਸ ਕਾਮਯਾਬੀ ਨੇ ਗਲੋਬਲ ਪਬਲਿਕ ਸਕੂਲ ਦਾ ਨਾਮ ਰੌਸ਼ਨ ਕੀਤਾ ਨਾਲ ਹੀ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਕਾਮਯਾਬੀ ਨੂੰ ਨਜ਼ਰ ਰੱਖਦੇ ਹੋਏ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਪਿ੍ੰਸੀਪਲ ਰਾਜੀਵ ਰਾਣਾ ਨੇ ਇਸ ਤਰ੍ਹਾਂ ਹੀ ਬੱਚਿਆ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਸਰਦਾਰ ਦਵਿੰਦਰ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਪਿ੍ੰਸੀਪਲ ਰਾਜੀਵ ਰਾਣਾ, ਸਕੂਲ ਦੇ ਅਧਿਆਪਕਾ ਅਤੇ ਬੱਚਿਆ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 27 ਨੂੰ ਅਗਲੀ ਖ਼ਬਰ ਸ਼ਹੀਦੀ ਪੁਰਬ ਮੌਕੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਜਾਣੰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।