20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਹੁਸ਼ਿਆਰਪੁਰ ਦੀ ਇੰਦਰਜੀਤ ਕੌਰ ਨੇ 2 ਗੋਲਡ ਤੇ 1 ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 25-11-2025
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-46ਵੀਂ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਸੰਗਰੂਰ ਵਿਖੇ ਕਰਵਾਈ ਗਈ, ਜਿਸਦਾ ਉਦਘਾਟਨ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਤੇ ਪਦਮ ਭੂਸ਼ਣ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਕੀਤਾ ਗਿਆ | ਇਸ ਚੈਂਪੀਅਨਸ਼ਿਪ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ 490 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ | ਇਸ 'ਚ ਹੁਸ਼ਿਆਰਪੁਰ ਦੀ ਮੈਡਮ ਇੰਦਰਜੀਤ ਕੌਰ ਅੰਤਰਰਾਸ਼ਟਰੀ ਮਾਸਟਰਜ਼ ਅਥਲੀਟ ਨੇ ਵਧੀਆ ਪ੍ਰਦਰਸ਼ਨ ਕਰਦਿਆਂ 3 ਤਗਮੇ ਜਿਸ ਵਿਚ 2 ਸੋਨੇ ਅਤੇ 1 ਚਾਂਦੀ ਦਾ ਤਗਮਾ ਸ਼ਾਮਲ ਹੈ, ਜਿੱਤ ਕੇ ਹੁਸ਼ਿਆਰਪੁਰ ਜ਼ਿਲੇ੍ਹ ਦਾ ਨਾਮ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਡਿਸਕਸ ਅਤੇ ਜੈਵਲਿਨ ਥ੍ਰੋਅ ਵਿਚ ਗੋਲਡ ਮੈਡਲ ਅਤੇ ਸ਼ਾਟਪੁੱਟ ਥ੍ਰੋਅ ਵਿਚ ਚਾਂਦੀ ਦਾ ਮੈਡਲ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਅਜਮੇਰ ਵਿਖੇ ਹੋਣ ਵਾਲੀ ਨੈਸ਼ਨਲ ਮਾਸਟਰਸ ਮੀਟ ਲਈ ਉਸਦੀ ਚੋਣ ਹੋ ਚੁੱਕੀ ਹੈ |

ਪਿਛਲੀ ਖ਼ਬਰ 350 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਨੂੰ ਜਗਤ ਹਮੇਸ਼ਾ ਯਾਦ ਰੱਖੇਗਾ–ਹਰਮਿੰਦਰ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।