20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 25-11-2025
ਦਸੂਹਾ, 24 ਨਵੰਬਰ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੁਇਜ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਅੰਬਾਲਾ ਜੱਟਾਂ ਵਿਖੇ ਸੈਂਟਰ ਹੈੱਡ ਟੀਚਰ ਜਗਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਘਨੱਈਆ ਮਿਸਲ, ਸ਼ੁਕਰ ਚੱਕੀਆ ਮਿਸਲ ਅਤੇ ਆਲੂਵਾਲੀਆ ਮਿਸਲ ਵਿਚ ਤਿੰਨ ਭਾਗਾਂ ਵਿਚ ਬੱਚਿਆਂ ਦੇ ਗਰੁੱਪ ਬਣਾਏ ਗਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਉੱਤਰ ਸੁਣੇ ਗਏ | ਇਸ ਮੌਕੇ ਹੈੱਡ ਟੀਚਰ ਸੁਖਵਿੰਦਰ ਕੌਰ, ਅਧਿਆਪਕ ਜਸਬੀਰ ਸਿੰਘ ਬੋਦਲ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਜੱਜਮੈਂਟ ਕੀਤੀ ਗਈ | ਇਸ ਮੌਕੇ ਸੈਂਟਰ ਹੈੱਡ ਟੀਚਰ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ | ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਤੋਂ ਬੱਚਿਆਂ ਨੂੰ ਜਾਣੂੰ ਕਰਵਾਇਆ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ | ਇਸ ਮੌਕੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੋਨੀਆ, ਹਰਪ੍ਰੀਤ ਕੌਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦੁਆਬਾ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ 90 ਕਿਸਾਨਾਂ ਦੀ ਵਿੱਤੀ ਸਹਾਇਤਾ <br/> ਅਗਲੀ ਖ਼ਬਰ ਹੁਸ਼ਿਆਰਪੁਰ ਦੀ ਇੰਦਰਜੀਤ ਕੌਰ ਨੇ 2 ਗੋਲਡ ਤੇ 1 ਚਾਂਦੀ ਦਾ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।