ਅੱਡਾ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਬਾਬਾ ਸ਼ਾਹ ਲਾਲ ਜ਼ਿੰਦਾ ਪੀਰ ਕਿ੍ਕਟ ਕਲੱਬ ਵੱਲੋਂ ਦੋ ਦਿਨਾਂ ਸਾਲਾਨਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ 32 ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ 'ਚ ਜਲੰਧਰ ਦੀ ਟੀਮ ਨੇ ਤਨੂੰਲੀ ਦੀ ਟੀਮ ਨੂੰ ਹਰਾਇਆ | ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 21 ਹਜ਼ਾਰ ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕਾ ਉੜਮੁੜ ਟਾਂਡਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਪ੍ਰਸਿੱਧ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਨੇ ਜੇਤੂਆਂ ਨੂੰ ਇਨਾਮ ਵੰਡੇ | ਉਨ੍ਹਾਂ ਪ੍ਰਬੰਧਕਾਂ ਨੂੰ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੰਦਿਆਂ ਸ਼ਲਾਘਾ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਪ੍ਰਬੰਧਕਾਂ ਨੂੰ 5100 ਰੁਪਏ ਭੇਟ ਕੀਤੇ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਪ੍ਰਬੰਧਕਾਂ ਤੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਨਾਲ ਸਮਾਜ ਦੀ ਬਿਹਤਰੀ ਤੇ ਭਾਈਚਾਰਕ ਸਾਂਝ ਲਈ ਅੱਗੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮਨਜੀਤ ਸਿੰਘ ਦਸੂਹਾ ਤੇ ਸੁਖਵਿੰਦਰ ਸਿੰਘ ਮੂਨਕ ਤੇ ਹੋਰਨਾਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਸੌਰਵ ਮਸੀਤੀ, ਸੁਰਿੰਦਰ ਸਿੰਘ ਸੁੰਦਰ, ਸੋਨਾ ਮਸੀਤੀ, ਰਿਤਿਨ, ਮੋਨੂੰ, ਮਨੀ ਜੱਸਲ, ਲਵ ਸਕਰਾਲਾ, ਗੌਰੀ, ਅਨਮੋਲ, ਨੀਰਜ, ਰੋਹਨ, ਸਿਮਰ ਤੋਂ ਇਲਾਵਾ ਹੋਰ ਨੌਜਵਾਨ ਹਾਜ਼ਰ ਸਨ |