20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਨੈਣੋਵਾਲ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ <br/>

ਅਜੀਤ ਡੈਸਕ 25-11-2025
ਬੁੱਲ੍ਹੋਵਾਲ 24 ਨਵੰਬਰ (ਲੁਗਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸੈ ) ਦੇ ਦਿਸ਼ਾ ਨਿਰਦੇਸ਼ਾਂ ਅਤੇ ਬੀ.ਐਨ.ਓ ਦੀ ਅਗਵਾਈ ਹੇਠ ਕੌਮੀ ਆਵਿਸ਼ਕਾਰ ਅਭਿਆਨ ਤਹਿਤ ਸਾਇੰਸ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡਿਆਲਾ ਸੈਣੀਆਂ ਵਿਖੇ ਲਗਾਈ ਗਈ | ਜਿਸ ਵਿਚ ਬੁੱਲ੍ਹੋਵਾਲ ਬਲਾਕ ਦੇ ਵੱਖ-ਵੱਖ ਬਲਾਕਾਂ ਦੇ ਸਮੂਹ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸਰਕਾਰੀ ਮਿਡਲ ਸਕੂਲ ਨੈਣੋਵਾਲ ਵੈਦ ਦੇ ਵਿਦਿਆਰਥੀਆਂ ਲਗਨ ਕੁਮਾਰ ਅਤੇ ਹਰਜੋਤ ਕੌਰ ਨੇ ਜੂਨੀਅਰ ਵਿੰਗ ਵਿਚ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਗਾਈਡ ਅਧਿਆਪਕ ਹਰਦੀਪ ਕੌਰ ਸਾਇੰਸ ਮਿਸਟਰੈੱਸ ਨੇ ਦੱਸਿਆ ਕਿ ਬੱਚਿਆਂ ਨੇ ਕੁਦਰਤੀ ਖੇਤੀ ਪ੍ਰਣਾਲੀ ਅਤੇ ਮੈਥੇਮੈਡੀਕਲ ਮਾਡਲਿੰਗ ਥੀਮ ਦੇ ਅੰਤਰਗਤ ਮਾਡਲ ਤਿਆਰ ਕੀਤਾ | ਇਸ ਮੌਕੇ ਸਕੂਲ ਇੰਚਾਰਜ ਵਿਜੇ ਕੁਮਾਰ ਨੇ ਸਾਇੰਸ ਮਿਸਟਰੈੱਸ ਹਰਦੀਪ ਕੌਰ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸ਼੍ਰੀਮਤੀ ਬਲਵਿੰਦਰ ਕੌਰ, ਹਰਪ੍ਰੀਤ ਸਿੰਘ, ਮਨਿੰਦਰ ਕੌਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਿਆਲਾ ਵਿਖੇ 3 ਰੋਜ਼ਾ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪਿੰਡ ਮਸੀਤੀ ਦੇ ਕਿ੍ਕਟ ਟੂਰਨਾਮੈਂਟ 'ਤੇ ਜਲੰਧਰ ਦੀ ਟੀਮ ਕਾਬਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।