20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਿਆਲਾ ਵਿਖੇ 3 ਰੋਜ਼ਾ ਗੁਰਮਤਿ ਸਮਾਗਮ <br/>

ਅਜੀਤ ਡੈਸਕ 25-11-2025
ਗੜ੍ਹਦੀਵਾਲਾ, 24 ਨਵੰਬਰ (ਚੱੱਗਰ)-ਏਕਸ ਕੇ ਹਮ ਬਾਰਿਕ ਵਿੱਦਿਅਕ ਤੇ ਸਮਾਜਿਕ ਨਿਸ਼ਕਾਮ ਸਭਾ ਖ਼ਿਆਲਾ ਵਲੋਂ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਸੇਵਾ ਸਿੰਘ ਰਾਮਪੁਰ ਖੇੜਾ ਅਤੇ ਸੰਤ ਹਰਚਰਨ ਸਿੰਘ ਰਮਦਾਸਪੁਰ ਆਦਿ ਮਹਾਂਪੁਰਸ਼ਾਂ ਦੀ ਸਰਪ੍ਰਸਤੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਦਿਨਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਯਾਦਗਾਰੀ ਅਸਥਾਨ ਬਾਬਾ ਦਵਿੰਦਰ ਸਿੰਘ ਬੇਦੀ ਖ਼ਿਆਲਾ ਅਤੇ ਗੁਰਦੁਆਰਾ ਸਿੰਘ ਸਭਾ ਖ਼ਿਆਲਾ ਵਿਖੇ ਦੋ ਦਿਨ ਸ਼ਾਮ ਦੇ ਦੀਵਾਨ ਸਜਾਏ ਗਏ | ਜਦਕਿ ਅੱਜ ਆਖ਼ਰੀ ਦਿਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਖ਼ਿਆਲਾ ਵਿਖੇ ਸਵੇਰੇ ਸਾਢੇ ਦੱਸ ਤੋਂ ਸ਼ਾਮ 3 ਵਜੇ ਤੱਕ ਸਮਾਗਮ ਹੋਇਆ | ਜਿਸ ਦੌਰਾਨ ਭਾਈ ਹਰਭਜਨ ਸਿੰਘ ਸੋਤਲਾ, ਪ੍ਰੋ. ਗੁਰਬਚਨ ਸਿੰਘ ਅਮਰੀਕਾ, ਪ੍ਰੋ. ਮਨਜੀਤ ਸਿੰਘ ਸਾਬਕਾ ਜਥੇ. ਅਕਾਲ ਤਖਤ ਸਾਹਿਬ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਣਜੀਰ ਸਿੰਘ ਜੀਰਕਪੁਰ, ਬੀਬੀ ਰਮਨਦੀਪ ਕੌਰ ਗੁਰਦੁਆਰਾ ਰਾਮਪੁਰ ਖੇੜਾ, ਭਾਈ ਸੁਖਦੀਪ ਸਿੰਘ ਖਰਲਾਂ, ਭਾਈ ਸਰਤਾਜ ਸਿੰਘ ਬਸਰਾਵਾਂ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਪ੍ਰਬੰਧਕਾਂ ਵਲੋਂ ਜਥਿਆਂ ਸਮੇਤ ਸਹਿਯੋਗੀ ਸੱਜਣਾਂ ਅਤੇ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਸੁਖਵਿੰਦਰ ਸਿੰਘ ਸੇਵਾ ਮੁਕਤ ਡਿਪਟੀ ਡੀ.ਈ.ਓ. ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ | ਇਸ ਮੌਕੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸੇਵਾਦਾਰਾਂ ਸਮੇਤ ਨਿਸ਼ਕਾਮ ਸਭਾ ਦੇ ਪ੍ਰਧਾਨ ਗੁਰਬਚਨ ਸਿੰਘ, ਸਕੱਤਰ ਸੁਖਵਿੰਦਰ ਸਿੰਘ, ਖ਼ਜ਼ਾਨਚੀ ਸੁਖਦੇਵ ਸਿੰਘ, ਰੌਸ਼ਨ ਸਿੰਘ, ਨਿਰੰਜਨ ਸਿੰਘ, ਬਲਜੀਤ ਸਿੰਘ, ਰਮਨ ਸਿੰਘ, ਜਸਵਿੰਦਰ ਸਿੰਘ ਗੜ੍ਹਦੀਵਾਲਾ, ਮਨਵੀਰ ਸਿੰਘ, ਇੰਦਰਜੀਤ ਸਿੰਘ ਭੰੂਗਾ, ਜਸਵੰਤ ਸਿੰਘ, ਜਸਵੀਰ ਸਿੰਘ, ਬਹਾਦਰ ਸਿੰਘ, ਅਮਰਜੀਤ ਕੌਰ, ਕੁਲਦੀਪ ਕੌਰ, ਦਵਿੰਦਰ ਕੌਰ, ਪਰਵਿੰਦਰ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਕੈਲਾਸ਼ ਕੌਰ, ਬਲਜਿੰਦਰ ਕੌਰ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਾਜੈਕਟ ਡਾਇਰੈਕਟਰ ਹਰਜਿੰਦਰ ਕੌਰ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਨੈਣੋਵਾਲ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।