20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਫੁਗਲਾਣਾ ਦੇ ਵਿਕਾਸ ਕਾਰਜਾਂ ਲਈ 1.70 ਕਰੋੜ ਤੋਂ ਵੱਧ ਦੀ ਰਾਸ਼ੀ ਖਰਚੀ ਜਾਵੇਗੀ-ਡਾ: ਇਸ਼ਾਂਕ ਕੁਮਾਰ

ਪਿੰਡ ਫੁਗਲਾਣਾ 'ਚ ਵਿਕਾਸ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ | <br/> 25-11-2025
ਹੁਸ਼ਿਆਰਪੁਰ, 24 ਨਵੰਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸੇ ਤਰਜ਼ 'ਤੇ ਪਿੰਡ ਫੁਗਲਾਣਾ ਦੀ ਨੁਹਾਰ ਬਦਲਣ ਲਈ ਵੀ 1 ਕਰੋੜ 70 ਲੱਖ ਰੁਪਏ ਤੋਂ ਵੱਧ ਖ਼ਰਚ ਕੀਤੇ ਜਾ ਰਹੇ ਹਨ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਫੁਗਲਾਣਾ ਨੂੰ 25.75 ਲੱਖ ਰੁਪਏ ਖੇਡ ਮੈਦਾਨ ਲਈ ਅਤੇ 13 ਲੱਖ ਰੁਪਏ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਤੋਂ ਇਲਾਵਾ ਫੁਗਲਾਣਾ ਨਾਲ ਜੁੜੀਆਂ ਦੀਆਂ ਤਿੰਨ ਵੱਡੀਆਂ ਸੜਕਾਂ ਲਈ 1 ਕਰੋੜ 36 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ-ਫਗਵਾੜਾ ਰੋਡ ਤੋਂ ਮੋਨਾ ਕਲਾਂ ਤੋਂ ਫੁਗਲਾਣਾ ਰੋਡ ਦੇ ਨਿਰਮਾਣ ਕਾਰਜ ਉੱਪਰ 44 ਲੱਖ ਰੁਪਏ ਖਰਚੇ ਜਾਣਗੇ | ਹੁਸ਼ਿਆਰਪੁਰ-ਫਗਵਾੜਾ ਰੋਡ ਤੋਂ ਫੁਗਲਾਣਾ ਤੋਂ ਪੰਡੋਰੀ ਕੱਦ ਰੋਡ ਨੂੰ 50 ਲੱਖ ਰੁਪਏ ਦੇ ਖ਼ਰਚ ਨਾਲ ਕੰਕਰੀਟ ਦਾ ਬਣਾਇਆ ਜਾਵੇਗਾ ਤਾਂ ਜੋ ਇਹ ਜ਼ਿਆਦਾ ਸਮਾਂ ਕੱਢੇ ਅਤੇ ਇਸ ਤੋਂ ਇਲਾਵਾ ਫੁਗਲਾਣਾ ਫ਼ੈਕਟਰੀ ਰੋਡ ਦੇ ਨਿਰਮਾਣ ਲਈ ਵੀ 42 ਲੱਖ ਰੁਪਏ ਦੀ ਗਰਾਂਟ ਵੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਇੱਕ ਪਾਸੇ ਜਿੱਥੇ ਰਾਹਗੀਰਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਹੀ ਲੋਕ ਹਾਦਸਿਆਂ ਤੋਂ ਵੀ ਬਚਣਗੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਉੱਪਰ ਖ਼ਰਚ ਕੀਤੇ ਜਾਣ ਵਾਲੇ ਪੈਸੇ ਨਾਲ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉੱਥੇ ਹੀ ਪਿੰਡਾਂ-ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ |
ਪਿਛਲੀ ਖ਼ਬਰ ਖ਼ਾਲਸਾ ਕੋ. ਐਜੂਕੇਸ਼ਨ ਸਕੂਲ 'ਚ ਜ਼ੋਨ ਬੱਡੋਂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਾਜੈਕਟ ਡਾਇਰੈਕਟਰ ਹਰਜਿੰਦਰ ਕੌਰ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।