ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਜਥੇਬੰਦੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਅਤੇ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਗੁਰੂ ਘਰ ਦੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਬਾਬਾ ਹਰਭਜਨ ਸਿੰਘ ਸੋਤਲੇ ਵਾਲਿਆਂ ਦੇ ਜੱਥੇ ਵਲੋਂਾ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ | ਸੰਤ ਬਾਬਾ ਨਿਹਾਲ ਸਿੰਘ ਜੀ ਵਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਲਾਸਾਨੀ ਕੁਰਬਾਨੀ ਸਬੰਧੀ ਜਾਣੂੰ ਕਰਵਾਇਆ | ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਨਾਲ ਇਹ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾ ਤੋਂ ਆਰੰਭ ਹੋ ਕੇ ਪਿੰਡ ਬੋਲੇਵਾਲ, ਮੂਨਕਾ, ਮਾਡਲ ਟਾਊਨ, ਉੜਮੁੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ, ਦਸ਼ਮੇਸ਼ ਨਗਰ, ਖੱਖਾਂ ਤੋਂ ਹੁੰਦਾ ਹੋਇਆ ਦਾਰਾਪੁਰ ਬਾਈਪਾਸ, ਰਸੂਲਪੁਰ, ਗੁਰੂ ਨਾਨਕ ਨਗਰ ਕਲੋਨੀ, ਜਾਜਾ, ਹਰਸੀ ਪਿੰਡ, ਰਾਜਪੁਰ ਗਹੋਤ, ਲੋਧੀ ਚੱਕ ਅਤੇ ਕੁਰਾਲਾ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਟਾਹਲੀ ਸਾਹਿਬ ਮੂਨਕਾ ਵਿਖੇ ਆ ਕੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੌਰਾਨ ਜਿੱਥੇ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਉੱਥੇ ਢਾਡੀ ਜੱਥਿਆਂ ਦੁਆਰਾ ਵਾਰਾਂ ਗਾਇਨ ਕਰਕੇ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦਾ ਜਸ ਗਾਇਨ ਕੀਤਾ | ਇਸ ਮੌਕੇ ਵੱਖ-ਵੱਖ ਗੱਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ ਅਤੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਵਲੋਂ ਸੰਗਤਾਂ ਲਈ ਫਲ, ਚਾਹ, ਪਾਣੀ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸੰਤ ਬਾਬਾ ਨਿਹਾਲ ਸਿੰਘ ਜੀ ਵਲੋਂ ਆਈਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸੰਤ ਬਾਬਾ ਗੁਰਦਿਆਲ ਸਿੰਘ, ਸੰਤ ਹਰਮਨਜੀਤ ਸਿੰਘ, ਸੰਤ ਬਲਬੀਰ ਸਿੰਘ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਅਰਵਿੰਦਰ ਸਿੰਘ ਰਸੂਲਪੁਰ ਕੌਮੀ ਜਨਰਲ ਸਕਤਰ ਸੋ੍ਰਮਣੀ ਅਕਾਲੀ ਦਲ, ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸੋ੍ਰਮਣੀ ਅਕਾਲੀ ਦਲ, ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ ਪੰਜਾਬ, ਮਨਜੀਤ ਸਿੰਘ ਦਸੂਹਾ ਉੱਘੇ ਸਮਾਜ ਸੇਵਕ, ਹਰਮੀਤ ਸਿੰਘ ਅÏਲਖ, ਸੁਖਵਿੰਦਰ ਸਿੰਘ ਮੂਨਕਾਂ, ਅਵਤਾਰ ਸਿੰਘ ਸੀਕਰੀ, ਹਰਬੰਸ ਸਿੰਘ ਮੂਨਕਾਂ, ਮਨਜੀਤ ਸਿੰਘ ਖਾਲਸਾ, ਪਿ੍ਥੀਪਾਲ ਸਿਘ ਦਾਤਾ, ਜੱਥੇਦਾਰ ਦਵਿੰਦਰ ਸਿੰਘ ਮੂਨਕਾਂ, ਪ੍ਰਦੀਪ ਸਿੰਘ ਮੂਨਕਾ, ਸੰਦੀਪ ਸਿੰਘ ਕੁਰਾਲਾ, ਮਨਪ੍ਰੀਤ ਸਿੰਘ, ਬਾਬਾ ਸਰਬਣ ਸਿੰਘ, ਰਾਜਾ ਸਿੰਘ ਮੂਨਕਾਂ, ਸੁਖਨਿੰਦਰ ਸਿੰਘ ਕੁਰਾਲਾ, ਡਾ. ਅਮੋਲਕ ਸਿੰਘ, ਡਾ. ਲਵਪ੍ਰੀਤ ਸਿੰਘ ਪਾਬਲਾ, ਜੰਗਬੀਰ ਸਿੰਘ ਚੌਹਾਨ, ਰਜਿੰਦਰ ਸਿੰਘ ਮਾਰਸਲ, ਕੁਲਜੀਤ ਸਿੰਘ ਬਿੱਟੂ ਭੂਲਪੁਰ, ਸਰਪੰਚ ਮਨਵੀਰ ਸਿੰਘ, ਸਰਪੰਚ ਰਛਪਾਲ ਸਿੰਘ ਹਰਸੀ ਪਿੰਡ, ਮਾਸਟਰ ਮਦਨ ਸਿੰਘ, ਸੇਵਕ ਸਿੰਘ, ਚਰਨਜੀਤ ਸਿੰਘ ਹਰਸੀ ਪਿੰਡ, ਜਸਪ੍ਰੀਤ ਸਿੰਘ ਹਰਸੀ ਪਿੰਡ ਪ੍ਰਧਾਨ ਆਲ ਇੰਡੀਆ ਸੈਣੀ ਸੇਵਾ ਸਮਾਜ, ਦਿਲਸ਼ੇਰ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |