21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਟੀਚਰ ਫੈਸਟ ਮੁਕਾਬਲੇ 'ਚ ਨਾਰੂ ਨੰਗਲ ਸਕੂਲ ਦੇ ਅਧਿਆਪਕ ਵਲੋਂ ਪਹਿਲਾ ਸਥਾਨ ਹਾਸਿਲ <br/>

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਹੋਏ ਬਲਾਕ ਪੱਧਰੀ ਟੀਚਰ ਫੈਸਟ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਕੰਪਿਊਟਰ ਅਧਿਆਪਕ ਜਸਪਾਲ ਸਿੰਘ ਨੇ ਕੈਟਾਗਰੀ ਆਈ.ਟੀ. ਟੂਲਜ਼ ਅਤੇ ਯੂਜ਼ ਆਫ਼ ਟੈਕਨੌਲੋਜੀ 'ਚ ਹਿੱਸਾ ਲੈਂਦਿਆਂ ਬਲਾਕ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਅਧਿਕਾਰੀ ਕਰੁਣ ਸ਼ਰਮਾ ਵਲੋਂ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਨੀਂਹ ਰਚਣ ਵਾਲੇ ਸਤੰਭ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਨਿਸ਼ਠਾ ਪ੍ਰੇਰਨਾ ਦਾ ਸ੍ਰੋਤ ਹੈ | ਇਸ ਸਨਮਾਨ ਨਾਲ ਨਾ ਸਿਰਫ਼ ਅਧਿਆਪਕ ਦੀ ਮਿਹਨਤ ਦੀ ਕਦਰ ਹੋਈ ਹੈ, ਸਗੋਂ ਸਾਰੇ ਸਕੂਲ ਦਾ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਦਾ ਇਹ ਸਨਮਾਨ ਸਾਰੇ ਸਟਾਫ਼ ਅਤੇ ਸਕੂਲ ਲਈ ਪ੍ਰੇਰਨਾ ਦਾ ਸ੍ਰੋਤ ਹੈ |

ਪਿਛਲੀ ਖ਼ਬਰ ਸਵੱਛ ਭਾਰਤ ਮਿਸ਼ਨ ਅਰਬਨ ਤਹਿਤ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਧਾਮੀ ਦੀ ਅਗਵਾਈ 'ਚ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ 'ਤੇ ਬਾਜਵਾ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।