21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਚੋਣ ਰਿਹਰਸਲ ਕਰਵਾਈ

ਅਜੀਤ ਡੈਸਕ 04-12-2025
ਟਾਂਡਾ ਉੜਮੁੜ, 3 ਦਸੰਬਰ (ਦੀਪਕ ਬਹਿਲ)- ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਚ ਚੋਣ ਅਮਲੇ ਦੀ ਦੋ ਹਿੱਸਿਆਂ ਵਿਚ ਚੋਣ ਰਿਹਰਸਲ ਕਰਵਾਈ | ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ ਔਲਖ, ਨਾਇਬ ਤਹਿਸੀਲ ਦਾ ਟਾਂਡਾ ਮਨਪ੍ਰੀਤ ਸਿੰਘ ਦੀ ਨਿਗਰਾਨੀ ਵਿਚ ਕਰਵਾਈ ਗਈ | ਚੋਣ ਰਹਿਰਸਲ ਦੌਰਾਨ ਪ੍ਰਜਾਈਡਿੰਗ ਅਫ਼ਸਰ ਅਤੇ ਅਸਿਸਟਿੰਗ ਪੋਲਿੰਗ ਅਫ਼ਸਰਾਂ ਨੇ ਭਾਗ ਲਿਆ | ਇਸ ਮੌਕੇ ਨਾਇਬ ਤਹਿਸੀਲਦਾਰ ਟਾਂਡਾ ਮਨਪ੍ਰੀਤ ਸਿੰਘ ਤੇ ਇਲੈੱਕਸ਼ਨ ਇੰਚਾਰਜ ਟਾਂਡਾ ਸਮੀਰ ਧਵਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਅਸ਼ਿਕਾ ਜੈਨ ਤੇ ਰਿਟਰਨਿੰਗ ਅਫ਼ਸਰ ਟਾਂਡਾ ਐਸ.ਡੀ.ਐਮ ਲਵਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਸਮੁੱਚੇ ਚੋਣ ਅਮਲੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਲੋੜੀਂਦੀ ਪ੍ਰੈਕਟਿਸ ਕਰਵਾਈ ਗਈ ਹੈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਸਹੀ ਤਰੀਕੇ ਨਾਲ ਪੂਰੀ ਕੀਤੀ ਜਾ ਸਕੇ | ਇਸ ਮੌਕੇ ਇਲੈੱਕਸ਼ਨ ਇੰਚਾਰਜ ਸਮੀਰ ਧਵਨ ਹੋਰ ਦੱਸਿਆ ਕਿ ਚੋਣ ਅਮਲੇ ਦੀ ਦੂਸਰੀ ਰਿਹਰਸਲ 9 ਦਸੰਬਰ ਨੂੰ ਵੀ ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਟਾਂਡਾ ਵਿਚ ਹੀ ਹੋਵੇਗੀ ਅਤੇ 13 ਦਸੰਬਰ ਸ਼ਾਮ ਨੂੰ ਸਾਰੀ ਕਾਲਜ ਟਾਂਡਾ ਵਿਚ ਹੀ ਬਣਨ ਵਾਲੇ ਡਿਸਪੈਚ ਸੈਂਟਰ ਤੋਂ ਚੋਣ ਪਾਰਟੀਆਂ ਨੂੰ ਵੱਖ-ਵੱਖ ਬੂਥਾਂ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੌਜੂਦਗੀ ਵਿਚ ਰਵਾਨਾ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਟਾਂਡਾ ਵਿਖੇ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮਨਾਇਆ <br/> ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ 5 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।