20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਕੈਂਪ 11 ਨੂੰ

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਪਹਿਲਕਦਮੀ ਤਹਿਤ ਤਲਵਾੜਾ ਦੇ ਬੀ.ਬੀ.ਐਮ.ਬੀ. ਹਸਪਤਾਲ ਵਿਚ 11 ਦਸੰਬਰ ਨੂੰ ਪੰਜਾਬ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਰਮਨ ਚਾਵਲਾ (ਡੀ.ਐਮ.ਕਾਰਡੀਓਲੋਜੀਸਟ) ਜਿਨ੍ਹਾਂ ਦਾ 35 ਸਾਲ ਦਾ ਅਨੁਭਵ ਹੈ, ਦੀ ਅਗਵਾਈ ਵਿਚ ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਬੀ.ਐਮ.ਬੀ. ਤਲਵਾੜਾ ਦੇ ਮੁੱਖ ਇੰਜੀਨੀਅਰ ਸ੍ਰੀ ਰਾਕੇਸ਼ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿਚ ਬੀ.ਬੀ.ਐਮ.ਬੀ. ਦੇ ਸਟਾਫ਼ ਤੋਂ ਇਲਾਵਾ ਇਲਾਕੇ ਦੇ ਆਮ ਲੋਕ ਵੀ ਪਹੰੁਚ ਸਕਦੇ ਹਨ ਅਤੇ ਇਸ ਮੁਫ਼ਤ ਕੈਂਪ ਦਾ ਲਾਭ ਲੈ ਸਕਦੇ ਹਨ | ਇਸ ਵਿਚ ਮਾਹਿਰ ਡਾਕਟਰਾਂ ਵੱਲੋਂ ਦਿਲ ਦੇ ਰੋਗਾਂ ਸਬੰਧੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਜ਼ਰੂਰਤ ਅਨੁਸਾਰ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਬੀ.ਬੀ.ਐਮ.ਬੀ. ਸਟਾਫ਼ ਤੋਂ ਇਲਾਵਾ ਇਲਾਕੇ ਦੇ ਹੋਰ ਸਾਰੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 11 ਦਸੰਬਰ ਨੂੰ ਬੀ.ਬੀ.ਐਮ.ਬੀ. ਹਸਪਤਾਲ ਵਿਚ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿਚ ਪਹੁੰਚ ਕੇ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਹਾ ਲੈਣ | ਕੈਂਪ ਲਈ ਰਜਿਸਟਰੇਸ਼ਨ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗੀ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਨਿਊ ਸ਼ਾਂਤੀ ਨਗਰ 'ਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਦਸੂਹਾ ਬਲਾਕ ਸੰਮਤੀ ਉਮੀਦਵਾਰ ਪੂਰੀ ਲੀਡ ਨਾਲ ਜਿੱਤਣਗੇ - ਵਿਧਾਇਕ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।