20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹਾਜੀਪੁਰ ਵਿਚ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ <br/>

ਅਜੀਤ ਡੈਸਕ 06-12-2025
ਹਾਜੀਪੁਰ, 5 ਦਸੰਬਰ (ਪੁਨੀਤ ਭਾਰਦਵਾਜ)- ਪੰਜਾਬ ਵਿਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ | ਇਸੇ ਕੜੀ ਦੇ ਤਹਿਤ ਅੱਜ ਹਾਜੀਪੁਰ ਵਿਖੇ ਆਮ ਆਦਮੀ ਪਾਰਟੀ ਦੇ ਹਾਜੀਪੁਰ ਜ਼ੋਨ ਤੋਂ ਖੜੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੇ ਵਿਚ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਅਤੇ ਕਰਵਾਏ ਗਏ ਵਿਕਾਸ ਕੰਮਾਂ ਨੂੰ ਘਰ-ਘਰ ਪਹੁੰਚਾਉਣ ਦੇ ਵਾਸਤੇ ਚਰਚਾ ਹੋਈ | ਇਸ ਮੌਕੇ 'ਤੇ ਹਾਜੀਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਲੰਬੜਦਾਰ ਦਰਸ਼ਨ ਸਿੰਘ ਨੌਸ਼ਹਿਰਾ ਸਿੰਬਲੀ ਨੇ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਪਬਲਿਕ ਮੀਟਿੰਗਾਂ ਦੇ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੋਕ ਖ਼ੁਸ਼ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਹਰ ਇੱਕ ਪਿੰਡ ਵਿਚ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਦਾਰ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਹਲਕਾ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐੱਸ ਮੁਲਤਾਨੀ ਵੱਲੋਂ ਹਲਕਾ ਮੁਕੇਰੀਆਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਹੈ ਜਿਸ ਦੀ ਲੋਕ ਪਬਲਿਕ ਮੀਟਿੰਗਾਂ ਦੇ ਵਿਚ ਸ਼ਲਾਘਾ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਸਿਰੇ ਚੜ੍ਹਨ ਦੇ ਵਾਸਤੇ ਪ੍ਰੋਫੈਸਰ ਜੀ.ਐੱਸ ਮੁਲਤਾਨੀ ਦਿਨ ਰਾਤ ਮਿਹਨਤ ਕਰ ਰਹੇ ਹਨ | ਇਸ ਮੌਕੇ 'ਤੇ ਅਮਿੱਤ ਕੁਮਾਰ, ਜਤਿੰਦਰ ਸਿੰਘ, ਐੱਸ.ਡੀ.ਓ. ਸਰਦਾਰ ਸੁੱਚਾ ਸਿੰਘ, ਗੁਰਜੀਤ ਸਿੰਘ, ਕਮਲ ਭਾਰਤੀ, ਰਕੇਸ਼ ਕੁਮਾਰ, ਵਿਕੀ ਸ਼ਰਮਾ, ਰਵਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਵਣ ਵਿਭਾਗ ਨੇ ਨਾਜਾਇਜ਼ ਖੈਰ ਦੀ ਲੱਕੜ ਨਾਲ ਲੱਦੀ ਗੱਡੀ ਕੀਤੀ ਬਰਾਮਦ, ਦੋਸ਼ੀ ਫ਼ਰਾਰ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਬਲਾਕ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।