20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਸਾਰੇ 82 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ <br/>

ਅਜੀਤ ਡੈਸਕ 06-12-2025
ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)- ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ 25 ਜ਼ੋਨਾਂ ਦੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਸਾਰੇ 82 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ ਹਨ | ਉਪ ਮੰਡਲ ਮੈਜਿਸਟ੍ਰੇਟ-ਕਮ-ਓਵਰਆਲ ਇੰਚਾਰਜ ਸੰਜੀਵ ਕੁਮਾਰ ਗੌੜ ਨੇ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਉਪਰੰਤ ਦੱਸਿਆ ਕਿ ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ 25 ਜ਼ੋਨਾਂ ਲਈ ਜਿਹੜੇ 82 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਸੀ, ਉਹ ਸਹੀ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੇਪਰ ਵਾਪਿਸ ਲਏ ਜਾ ਸਕਣਗੇ ਤੇ ਉਸਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਇਸ ਮੌਕੇ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਗਿੱਲ ਮੌਜੂਦ ਸਨ |

ਪਿਛਲੀ ਖ਼ਬਰ 25 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ 98 ਅਤੇ 208 ਬਲਾਕ ਸੰਮਤੀਆਂ ਲਈ 688 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/> ਅਗਲੀ ਖ਼ਬਰ ਵਿਧਾਇਕ ਜਿੰਪਾ ਨੇ 251 ਲਾਭਪਾਤਰੀਆਂ ਨੂੰ ਪੀ.ਐਮ. ਆਵਾਸ ਯੋਜਨਾ ਦੇ ਪ੍ਰਵਾਨਗੀ ਪੱਤਰ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।