19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ <br/>

ਅਜੀਤ ਡੈਸਕ 06-12-2025
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਦੌਰਾਨ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐੱਸ. ਨਗਰ (ਮੁਹਾਲੀ) ਦੇ ਨਿਰਦੇਸ਼ਾਂ ਅਨੁਸਾਰ, 'ਯੂਥ ਅਗੇਂਸਟ ਡਰੱਗਜ਼' ਨਾਮਕ ਇਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ 6 ਦਸੰਬਰ ਤੋਂ 6 ਜਨਵਰੀ ਤੱਕ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਾ ਛੱਡਣ ਅਤੇ ਰੌਸ਼ਨ ਭਵਿੱਖ ਵੱਲ ਵਧਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ | ਇਸ ਨੇਕ ਕਾਰਜ ਵਿਚ ਸਾਰੇ ਨਾਗਰਿਕਾਂ ਦੇ ਸਹਿਯੋਗ ਦੀ ਉਮੀਦ ਹੈ, ਤਾਂ ਜੋ ਦੇਸ਼ ਦੇ ਨੌਜਵਾਨ ਜੀਵਨ ਦੀਆਂ ਉਚਾਈਆਂ ਨੂੰ ਛੂਹ ਸਕਣ | ਇਸ ਮੌਕੇ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ ਕੁਮਾਰ ਨੇ ਕੇਂਦਰ ਦੇ ਮਰੀਜ਼ਾਂ ਨੂੰ ਨਾਲਸਾ ਦੀ 'ਡਰੱਗਜ਼ ਅਵੇਅਰਨੈੱਸ ਐਂਡ ਵੈਲਨੈੱਸ ਨੈਵੀਗੇਸ਼ਨ-ਫਾਰ ਏ ਡਰੱਗ ਫ਼ਰੀ ਇੰਡੀਆ ਯੋਜਨਾ-2025, ਨਸ਼ੇ ਦੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਮਾੜੇ ਪ੍ਰਭਾਵਾਂ ਅਤੇ ਐਨ.ਡੀ.ਪੀ.ਸੀ ਐਕਟ ਦੇ ਕਾਨੂੰਨੀ ਉਪਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ 13 ਦਸੰਬਰ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿਚ ਲੰਬਿਤ ਅਤੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਮਾਮਲਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ | ਲੋਕ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਨਾਲ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ | ਦੌਰੇ ਦੌਰਾਨ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ, ਮਨੋਵਿਗਿਆਨੀ ਡਾ. ਸਿਮਰਨ ਸੈਣੀ, ਕੌਂਸਲਰ ਪ੍ਰਸ਼ਾਂਤ, ਪਰਮਿੰਦਰ ਕੌਰ, ਰਾਜਵਿੰਦਰ ਕੌਰ ਅਤੇ ਮੈਨੇਜਰ ਨਿਸ਼ਾ

ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਝੁੱਗੀ-ਝੌਂਪੜੀਆਂ ਤੇ ਬਸਤੀਆਂ 'ਚ ਰਾਸ਼ਨ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਡਾ. ਰਾਜ ਕੁਮਾਰ ਨੇ ਲੋਕ ਸਭਾ 'ਚ ਆਦਮਪੁਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਣ ਦੀ ਮੰਗ ਉਠਾਈ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।