19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬੀਣੇਵਾਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਖਸਤਾ <br/>

ਅਜੀਤ ਡੈਸਕ 22-12-2025
ਬੀਣੇਵਾਲ, 21 ਦਸੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਅੱਡਾ ਝੁੰਗੀਆਂ ਤੋਂ ਬੀਣੇਵਾਲ ਪਿੰਡ ਨੂੰ ਜਾਣ ਵਾਲੀ ਮੁੱਖ ਸੜਕ ਦੀ ਹਾਲਤ ਖਸਤਾ ਬਣੀ ਹੋਈ ਹੈ | ਹਾਲਾਤ ਇਹ ਹਨ ਕਿ ਇਸ ਸੜਕ 'ਤੇ ਥਾਂ-ਥਾਂ ਟੋਏ ਬਣੇ ਹੋਏ ਹਨ ਤੇ ਟੋਇਆਂ ਵਿਚ ਸੜਕ ਨੇੜੇ ਲੱਗਦੇ ਘਰਾਂ ਦਾ ਗੰਦਾ ਪਾਣੀ ਹਰ ਰੋਜ਼ ਭਰ ਜਾਂਦਾ ਹੈ ਜਿਸ ਨਾਲ ਸੜਕ 'ਤੇ ਚਲਣਾਂ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ | ਇਸ ਸੜਕ ਤੇ ਆਵਾਜਾਈ ਜ਼ਿਆਦਾ ਹੋਣ ਕਰਕੇ ਅਤੇ ਸੜਕ ਤੇ ਹਰ ਰੋਜ਼ ਵੱਡੀ ਗਿਣਤੀ ਵਿਚ ਓਵਰਲੋਡ ਟਿੱਪਰਾਂ ਕਰਕੇ ਹਾਲਤ ਬਹੁਤ ਤਰਸਯੋਗ ਹੋ ਗਈ ਹੈ | ਲੋਕਾਂ ਦੀ ਮੰਗ ਹੈ ਕਿ ਇਸ ਸੜਕ ਦੀ ਜਲਦੀ ਮੁਰੰਮਤ ਕੀਤੀ ਜਾਵੇ |

ਪਿਛਲੀ ਖ਼ਬਰ ਬਲਜਿੰਦਰਪਾਲ ਸਿੰਘ ਸਰਬਸੰਮਤੀ ਨਾਲ ਮੁੜ ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।