19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬਲਜਿੰਦਰਪਾਲ ਸਿੰਘ ਸਰਬਸੰਮਤੀ ਨਾਲ ਮੁੜ ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕੱਤਰਤਾ ਕਲੱਬ ਪ੍ਰਧਾਨ ਬਲਜਿੰਦਰਪਾਲ ਸਿੰਘ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਦੌਰਾਨ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰ ਨਾਲ ਰਾਬਤਾ ਕਾਇਮ ਕਰਨ ਦੀ ਗੱਲ ਵੀ ਕਹੀ ਗਈ | ਇਸ ਮੌਕੇ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ, ਜਿਸ 'ਚ ਸੀਨੀਅਰ ਪੱਤਰਕਾਰ ਰਾਜੇਸ਼ ਜੈਨ ਵੱਲੋਂ ਬਲਜਿੰਦਰਪਾਲ ਸਿੰਘ ਨੂੰ ਮੁੜ ਤੋਂ ਕਲੱਬ ਦਾ ਪ੍ਰਧਾਨ ਬਣਾਏ ਜਾਣ ਲਈ ਨਾਂ ਪੇਸ਼ ਕੀਤਾ ਗਿਆ, ਜਿਸ ਦੀ ਪ੍ਰੋੜ੍ਹਤਾ ਦਾ ਸੀਨੀਅਰ ਪੱਤਰਕਾਰ ਨਰਿੰਦਰ ਮੋਹਨ ਸ਼ਰਮਾ ਤੇ ਹੋਰਨਾਂ ਸਮੂਹ ਪੱਤਰਕਾਰਾਂ ਵਲੋਂ ਸਰਬਸੰਮਤੀ ਨਾਲ ਕਰਦਿਆਂ ਰਜਾਮੰਦੀ ਜਾਹਰ ਕੀਤੀ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਬਲਜਿੰਦਰਪਾਲ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੱਤਰਕਾਰ ਭਾਈਚਾਰੇ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਭਲਾਈ, ਸੁਰੱਖਿਆ ਅਤੇ ਪੇਸ਼ਾਵਰ ਹਿੱਤਾਂ ਦੀ ਰੱਖਿਆ ਲਈ ਠੋਸ ਯੋਜਨਾਵਾਂ ਬਣਾਈਆਂ ਜਾਣਗੀਆਂ | ਪ੍ਰੈਸ ਕਲੱਬ ਨੂੰ ਇੱਕ ਮਜ਼ਬੂਤ ਅਤੇ ਇਕਜੁਟ ਮੰਚ ਬਣਾਇਆ ਜਾਵੇਗਾ, ਜਿੱਥੇ ਹਰ ਪੱਤਰਕਾਰ ਦੀ ਆਵਾਜ਼ ਸੁਣੀ ਜਾਵੇ | ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰੈਸ ਕਲੱਬ ਲੋਕਤੰਤਰ ਦਾ ਮਜ਼ਬੂਤ ਸਤੰਭ ਹੈ ਅਤੇ ਸਮਾਜਿਕ ਸਰੋਕਾਰਾਂ ਵਿਚ ਇਸ ਦੀ ਅਹਿਮ ਭੂਮਿਕਾ ਹੈ | ਬਲਜਿੰਦਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਕਲੱਬ ਸਦਾ ਸੱਚੀ, ਨਿਰਭੈ ਅਤੇ ਜ਼ਿੰਮੇਵਾਰ ਪੱਤਰਕਾਰਤਾ ਲਈ ਕੰਮ ਕਰਦਾ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਪ੍ਰੈਸ ਕਲੱਬ ਲਈ ਇਮਾਰਤ ਲੈਣ ਲਈ ਵੀ ਯਤਨ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸੀਨੀਅਰ ਪੱਤਰਕਾਰ ਰਾਜੇਸ਼ ਜੈਨ, ਨਰਿੰਦਰ ਮੋਹਨ ਸ਼ਰਮਾ, ਡਾ. ਸੰਜੀਵ ਕੁਮਾਰ ਬਖਸ਼ੀ, ਅਮਰਿੰਦਰ ਮਿਸ਼ਰਾ, ਹਜ਼ਾਰੀ ਲਾਲ, ਸੰਦੀਪ ਸ਼ਰਮਾ, ਰਜਿੰਦਰ ਮੈਡੀ, ਨਰਿੰਦਰ ਸਿੰਘ ਬੱਡਲਾ, ਦਲਜੀਤ ਸਿੰਘ ਅਜਨੋਹਾ, ਗੁਰਵਿੰਦਰ ਸ਼ਾਨੇ, ਚੇਤਨ ਕਸ਼ਅਪ, ਜਗਦੀਪ ਸਿੰਘ, ਸਤਪਾਲ ਰਤਨ, ਅਭਿਸ਼ੇਕ ਭਾਟੀਆ, ਅਮਰੀਕ ਕੁਮਾਰ, ਰਵਿੰਦਰ ਮੁੰਨਾ, ਸੁਖਵਿੰਦਰ ਸਿੰਘ ਘੁੰਨੀ, ਕਮਲ ਕੁਮਾਰ, ਗੋਬਿੰਦਜੀਤ ਸਿੰਘ, ਸੁਖਵਿੰਦਰ ਸਿੰਘ ਹੀਰਾ, ਪੁਰਸ਼ੋਤਮ ਕੁਮਾਰ ਦੜੋਚ, ਹਰਜਾਪ ਸਿੰਘ, ਸੁਨੀਲ ਲਾਖਾ, ਅੰਕੁਸ਼ ਗੋਇਲ, ਦੀਪਕ ਲਾਖਾ, ਰਾਕੇਸ਼ ਸ਼ਰਮਾ, ਨਰੇਸ਼ ਕੁਮਾਰ ਸਾਬਾ, ਸਤੀਸ਼ ਕੁਮਾਰ, ਵਿਜੇ ਕੁਮਾਰ, ਪੰਕਜ ਨਾਗਲਾ, ਰਾਜ ਕੁਮਾਰ ਥਾਪਰ, ਪਿ੍ੰਸ ਕੁਮਾਰ ਆਦਿ ਸਮੇਤ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਨਾਲ ਸਬੰਧਿਤ ਪੱਤਰਕਾਰ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਬਚਾਓ ਮੋਰਚਾ ਵਲੋਂ ਤਲਵਾੜਾ 'ਚ ਵਿਸ਼ਾਲ ਮੁਜ਼ਾਹਰਾ <br/> ਅਗਲੀ ਖ਼ਬਰ ਬੀਣੇਵਾਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੇਹੱਦ ਖਸਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।