19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹਿਜ਼ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ 'ਚ ਹਾਸਿਲ ਕੀਤਾ ਪਹਿਲਾ ਸਥਾਨ

ਅਜੀਤ ਡੈਸਕ 22-12-2025
ਹੁਸ਼ਿਆਰਪੁਰ, 21 ਦਸੰਬਰ (ਹਰਪ੍ਰੀਤ ਕੌਰ)-ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਕਰਵਾਏ ਗਏ ਸਾਇਨਰਜੀ-5 ਵਿੱਚ ਹੁਸ਼ਿਆਰਪੁਰ ਦੇ 60 ਤੋਂ ਵੱਧ ਸਕੂਲ ਤੇ 2500 ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਯੂਨੀਵਰਸਿਟੀ ਵਲੋਂ ਕੁਇੱਜ਼, ਸਲੋਗਨ ਰਾਈਟਿੰਗ, ਗਿੱਧਾ, ਭੰਗੜਾ ਅਤੇ ਗਰਬਾ, ਪੋਸਟਰ ਮੇਕਿੰਗ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਸਿੱਖਿਆ ਦੀ ਨਰਸਰੀ ਦੇ ਵਜੋਂ ਜਾਣੇ ਜਾਂਦੇ ਹਿਜ਼ ਐਕਸੀਲੈਂਟ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫੀ ਹਾਸਿਲ ਕੀਤੀ | ਕੇਂਦਰ ਦੇ ਡਾਇਰੈਕਟਰ ਡਾ. ਆਸ਼ੀਸ਼ ਸਰੀਨ ਅਤੇ ਦਾਖਲਾ ਸੈਲ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਬੇਦੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਦੇ ਨਾਲ-ਨਾਲ ਹੋਰ ਮੁਕਾਬਲਿਆਂ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵਾਰੀਅਰ ਸ਼ੂਟਿੰਗ ਅਕੈਡਮੀ ਭੰਗਾਲਾ ਦੇ ਵਿਦਿਆਰਥੀ ਨੇ ਉੱਤਰੀ ਖੇਤਰ ਤੇ ਜੀ. ਵੀ. ਮਾਵਲੰਕਰ ਸ਼ੂਟਿੰਗ ਚੈਂਪੀਅਨਸ਼ਿਪ 'ਚ ਕੀ... ਅਗਲੀ ਖ਼ਬਰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਯੂਥ ਅਗੇਂਸਟ ਡਰੱਗਜ਼ ਵਿਸ਼ੇ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।