27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਇੰਦਰਜੀਤ ਕੌਰ ਕੌਂਸਲ ਦਾ ਇਲਾਕਾ ਵਾਸੀਆਂ ਵਲੋਂ ਸਨਮਾਨ <br/>

ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਜਿਲ੍ਹਾ ਪ੍ਰੀਸ਼ਦ ਜ਼ੋਨ ਖਡਿਆਲਾ ਸੈਣੀਆਂ ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਇੰਦਰਜੀਤ ਕੌਰ ਕੌਂਸਲ ਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਕੌਂਸਲ ਦਾ ਇਲਾਕਾ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਬੀਬੀ ਇੰਦਰਜੀਤ ਕੌਰ ਕੌਂਸਲ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ 'ਆਪ' ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਸਮਾਜ ਭਲਾਈ ਲਈ ਕੀਤੇ ਗਏ ਕੰਮਾਂ 'ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਅਨੇਕਾਂ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਹਨ ਜਿਨ੍ਹਾਂ ਦਾ ਲਾਭ ਹਰੇਕ ਵਰਗ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣ ਜਿੱਤਣ ਉਪਰੰਤ ਉਹ ਜਿਥੇ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ ਉਥੇ ਇਹ ਵੀ ਵਾਅਦਾ ਕਰਦੇ ਹਨ ਕਿ ਹਲਕੇ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦੇਣਗੇ | ਇਸ ਮੌਕੇ ਮਨਜੀਤ ਸਿੰਘ ਕੌਂਸਲ, ਪਰਵਿੰਦਰ ਸਿੰਘ ਸੱਜਣ, ਮਲਕੀਤ ਸਿੰਘ ਮਰਵਾਹਾ ਆਦਿ ਸਮੇਤ ਇਲਾਕਾ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਵਿਖੇ ਗਰੈਂਡ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਚਿੰਤਾ ਦਾ ਵਿਸ਼ਾ-ਗਿਲਜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।