26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੋਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ - ਅਜੈ ਕੌਸ਼ਲ ਸੇਠੂ <br/>

ਅਜੀਤ ਡੈਸਕ 23-12-2025
ਮੁਕੇਰੀਆਂ, 22 ਦਸੰਬਰ (ਰਾਮਗੜ੍ਹੀਆ)- ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਜੋ ਕਿ ਸੂਬਾ ਸਰਕਾਰ ਦੇ ਕੰਮਕਾਜ 'ਤੇ ਵੱਡੇ ਸਵਾਲ ਖੜ੍ਹੇ ਕਰ ਰਹੀ ਹੈ | ਇੱਥੇ ਇੱਕ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਨੇ ਕਿਹਾ ਕਿ ਅੱਜ ਸੂਬੇ ਦਾ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਚੋਰੀ, ਡਕੈਤੀ, ਕਤਲ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਂਗ ਵਾਰ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਪਰ ਸਰਕਾਰ ਇਨ੍ਹਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦੀ ਨਜ਼ਰ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਸਖ਼ਤ ਕਾਰਵਾਈ ਦੀ ਘਾਟ ਕਾਰਨ ਅਪਰਾਧੀ ਅਨਸਰ ਨਾ ਸਿਰਫ਼ ਸ਼ਹਿਰਾਂ ਵਿਚ ਸਗੋਂ ਪਿੰਡਾਂ ਵਿਚ ਵੀ ਨਿਡਰਤਾ ਨਾਲ ਅਪਰਾਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੇ ਸੂਬੇ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ, ਪਰ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵੇ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਜਾਪਦੇ ਹਨ | ਕਈ ਥਾਵਾਂ 'ਤੇ, ਪੁਲਿਸ ਦੀ ਕਾਰਵਾਈ ਛੋਟੇ ਸਮਗਲਰਾਂ ਤੱਕ ਸੀਮਤ ਹੈ, ਜਦੋਂ ਕਿ ਵੱਡੇ ਮਗਰਮੱਛ ਖੁੱਲ੍ਹੇਆਮ ਘੁੰਮਦੇ ਹਨ | ਇਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਵਿਚ ਜਨਤਾ ਦਾ ਵਿਸ਼ਵਾਸ ਘੱਟ ਰਿਹਾ ਹੈ | ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਸਰਕਾਰ ਤੋਂ ਸਪਸ਼ਟ ਅਤੇ ਸਖ਼ਤ ਕਾਰਵਾਈ ਦੀ ਉਮੀਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੁਲਿਸ ਨੂੰ ਰਾਜਨੀਤਿਕ ਦਬਾਅ ਤੋਂ ਮੁਕਤ ਕੀਤਾ ਜਾਵੇ, ਅਪਰਾਧੀਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਠੋਸ ਨੀਤੀਆਂ ਲਾਗੂ ਕੀਤੀਆਂ ਜਾਣ |

ਪਿਛਲੀ ਖ਼ਬਰ ਦੁਸਹਿਰਾ ਗਰਾਊਾਡ ਵਿਖੇ ਹੁਸ਼ਿਆਰਪੁਰ ਕਰਾਫ਼ਟ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ <br/> ਅਗਲੀ ਖ਼ਬਰ ਐਸ.ਡੀ.ਸਿਟੀ ਪਬਲਿਕ ਸਕੂਲ ਆਦਮਵਾਲ 'ਚ ਸਾਲਾਨਾ ਖੇਡ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।