26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰ ਨਿਸ਼ਾਨ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 23-12-2025
ਗੜ੍ਹਸ਼ੰਕਰ, 22 ਦਸੰਬਰ (ਧਾਲੀਵਾਲ)-ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਜ਼ੋਨ ਸਮੁੰਦੜਾ ਤੋਂ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰ ਨਿਸ਼ਾਨ ਸਿੰਘ ਦਾ ਇੱਥੇ ਚੰਡੀਗੜ੍ਹ ਰੋਡ 'ਤੇ ਸਥਿਤ ਸਰਪੰਚ ਹਵੇਲੀ ਵਿਖੇ ਜਥੇਦਾਰ ਜੋਗਾ ਸਿੰਘ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਕਿਹਾ ਕਿ ਨਿਸ਼ਾਨ ਸਿੰਘ ਨੇ ਖ਼ੁਦ ਅਕਾਲੀ ਦਲ ਦੀ ਟਿਕਟ ਮੰਗ ਕੇ ਚੋਣ ਲੜਦਿਆਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਇਸ ਮੌਕੇ ਨਿਸ਼ਾਨ ਸਿੰਘ ਨੇ ਜ਼ੋਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕ ਮਸਲਿਆਂ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੌਕੇ ਅਕਾਲੀ ਆਗੂ ਜਗਦੇਵ ਸਿੰਘ ਮਨਸੋਵਾਲ, ਹਰਭਜਨ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ ਨੰਗਲਾਂ, ਰੇਸ਼ਮ ਸਿੰਘ, ਦਲਜੀਤ ਸਿੰਘ ਜੇ.ਈ. ਤੇ ਹੋਰ ਹਾਜ਼ਰ ਹੋਏ |

ਪਿਛਲੀ ਖ਼ਬਰ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ - ਦੁਸ਼ਿਅੰਤ ਮਿਨਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।