12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਇਕ ਸਾਲ ਪੂਰਾ ਹੋਣ 'ਤੇ ਕੌਂਸਲਰ ਵੀਰੂ ਨੇ ਕਰਵਾਇਆ ਸ਼ੁਕਰਾਨਾ ਸਮਾਗਮ <br/>

ਅਜੀਤ ਡੈਸਕ 23-12-2025
ਢੰਡਾਰੀ ਕਲਾਂ/ਲੁਧਿਆਣਾ, 22 ਦਸੰਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਆਪਣੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਢੰਡਾਰੀ ਕਲਾਂ ਵਿਖੇ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ, ਜਿਸ ਵਿਚ ਸਮੂਹ ਪਿੰਡ ਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਵੀਰੂ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਸਾਲ ਦੇ ਕਾਰਜਕਾਲ ਦੌਰਾਨ ਪਿੰਡ ਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਆਉਣ ਵਾਲੇ ਸਮੇਂ 'ਚ ਵੀ ਇਸੇ ਤਰ੍ਹਾਂ ਵਾਰਡ ਦੇ ਕਾਰਜ ਚੱਲਦੇ ਰਹਿਣ ਅਤੇ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਹਰ ਸਮੱਸਿਆ ਦਾ ਹੱਲ ਕਰਨਗੇ | ਇਸ ਮੌਕੇ ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਵੀ ਸੰਗਤਾਂ ਵਿਚ ਸ਼ਾਮਿਲ ਸਨ |

ਪਿਛਲੀ ਖ਼ਬਰ ਜਨਕਪੁਰੀ ਵਿਚ ਚੌਂਕੀਦਾਰ ਦੀ ਚੌਕਸੀ ਕਾਰਨ ਚੋਰ ਚੋਰੀ ਦੀਆਂ ਵਾਰਦਾਤਾਂ ਕਰਨ ਵਿਚ ਹੋਏ ਅਸਫਲ <br/> ਅਗਲੀ ਖ਼ਬਰ ਕੁਰਾਲੀ ਵਿਖੇ ਮਲੇਰਕੋਟਲਾ ਸੀਡ ਸਟੋਰ 'ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।