27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੈਟਰਨਰੀ ਡਾਕਟਰਾਂ ਨੇ ਸੇਵਾਵਾਂ ਕੀਤੀਆਂ ਠੱਪ <br/>

ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੇਵਾਵਾਂ ਨੂੰ ਮੁਕੰਮਲ ਰੂਪ ਵਿਚ ਰੋਕ ਕੇ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਤੇ ਹਨ, ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ | ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫ਼ੈਸਲੇ ਦੇ ਅੱਜ ਪਹਿਲੇ ਦਿਨ ਸੂਬੇ ਦੇ ਵੈਟਰਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲਿ੍ਹਆਂ ਦੇ ਪੌਲੀ ਕਲੀਨਿਕਾਂ ਵਿਖੇ ਇਕੱਠੇ ਹੋ ਕੇ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਾ. ਧੀਰਜ ਤੇ ਹੋਰਨਾਂ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਦਿੱਤਾ ਜਾਵੇ | ਇਸ ਦੌਰਾਨ ਵਿੱਤ ਵਿਭਾਗ ਵੱਲੋਂ ਪੇਅ ਪੈਰਿਟੀ ਭੰਗ ਕਰਨ ਵਾਲਾ 4 ਜਨਵਰੀ 2021 ਦਾ ਪੱਤਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ 12 ਜਨਵਰੀ 2021 ਨੂੰ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਵੱਡੀ ਗਿਣਤੀ 'ਚ ਜ਼ਿਲੇ੍ਹ ਭਰ ਦੇ ਵੈਟਰਨਰੀ

ਪਿਛਲੀ ਖ਼ਬਰ ਕੱਲਰ ਖ਼ਾਲਸਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ, ਜਰਸੀਆਂ ਤੇ ਫ਼ੀਸਾਂ ਲਈ ਨਕਦੀ ਭੇਟ <br/> ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।