25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੂਬੇ ਦੇ ਹਿਤ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਸੁਰੱਖਿਅਤ - ਅਰਵਿੰਦਰ ਰਸੂਲਪੁਰ <br/>

ਅਜੀਤ ਡੈਸਕ 24-12-2025
ਟਾਂਡਾ ਉੜਮੁੜ, 23 ਦਸੰਬਰ (ਭਗਵਾਨ ਸਿੰਘ ਸੈਣੀ)- ਪੰਜਾਬ ਦਾ ਵਿਕਾਸ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਅਤੇ ਅੱਗੇ ਵੀ ਸੂਬੇ ਦੇ ਹਿਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅੰਦਰ ਹੀ ਸੁਰੱਖਿਅਤ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਬਦਲਾਅ ਦੇ ਨਾਂਅ ਹੇਠ ਭਾਰੀ ਬਹੁਮਤ ਨਾਲ ਸਭਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਰੀਬ 4 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਕੋਈ ਵਿਕਾਸ ਨਹੀਂ ਹੋਇਆ | ਅੱਜ ਪੰਜਾਬ ਕਰਜ਼ੇ ਦੇ ਬੋਝ ਥੱਲੇ ਦੱਬ ਕੇ ਰਹਿ ਗਿਆ | ਅਮਲ ਕਾਨੂੰਨ ਦੀ ਸਥਿਤੀ ਇਤਨੀ ਮਾੜੀ ਹੋ ਗਈ ਹੈ ਕਿ ਭੈੜੇ ਅਨਸਰ ਦਿਨ ਦਿਹਾੜੇ ਬੇਖ਼ੌਫ ਹੋ ਕੇ ਨਿੱਤ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਬੇਦੋਸੇ ਲੋਕਾਂ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਫ਼ਰਾਰ ਹੋ ਜਾਂਦੇ ਹਨ | ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸੂਬੇ ਦੇ ਆਮ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਆਖਿਆ ਕੇ ਆਮ ਆਦਮੀ ਪਾਰਟੀ ਦੇ ਬਦਲਾਅ ਨੂੰ ਹੁਣ ਸੂਬੇ ਦੇ ਲੋਕ ਭਲੀ ਭਾਂਤੀ ਸਮਝ ਚੁੱਕੇ ਹਨ ਜਿਸ ਕਾਰਨ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਹੁਣ ਪੰਜਾਬ ਦੇ ਲੋਕ ਆਪ ਪਾਰਟੀ ਨੂੰ ਸਤਾ ਤੋਂ ਲਾਂਭੇ ਕਰਕੇ ਅਸਲੀ ਬਦਲਾਅ ਕਰਨਗੇ ਅਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਗੇ ਤਾਂ ਕਿ ਸੂਬੇ ਦਾ ਵਿਕਾਸ ਹੋ ਸਕੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ 42 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ 'ਤੇ ਮਜ਼ਬੂਤ ਹੋਇਆ-ਦਿਉਲ, ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।