25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹਰਕਰਮ ਸਿੰਘ ਰੰਧਾਵਾ ਨੇ ਸੰਭਾਲਿਆ ਤਹਿਸੀਲਦਾਰ ਹੁਸ਼ਿਆਰਪੁਰ ਦਾ ਵਾਧੂ ਚਾਰਜ <br/>

ਅਜੀਤ ਡੈਸਕ 24-12-2025
ਹੁਸ਼ਿਆਰਪੁਰ, 23 ਦਸੰਬਰ (ਹਰਪ੍ਰੀਤ ਕੌਰ)-ਹਰਕਰਮ ਸਿੰਘ ਰੰਧਾਵਾ ਨੇ ਹੁਸ਼ਿਆਰਪੁਰ ਵਿਖੇ ਤਹਿਸੀਲਦਾਰ ਵਾਧੂ ਚਾਰਜ ਵਜੋਂ ਅਹੁਦਾ ਸੰਭਾਲਿਆ | ਉਹ ਦਸੂਹਾ ਤਹਿਸੀਲ ਵਿੱਚ ਤਹਿਸੀਲਦਾਰ ਵੱਜੋਂ ਵੀ ਸੇਵਾਵਾਂ ਨਿਭਾ ਰਹੇ ਹਨ | ਦੱਸਣਯੋਗ ਹੈ ਕਿ ਲਾਰਸਨ ਸਿੰਗਲਾ ਤਹਿਸੀਲਦਾਰ ਦੇ ਇੱਥੋਂ ਜਾਣ ਤੋਂ ਬਾਅਦ 4 ਮਹੀਨੇ ਤੋਂ ਨਾਇਬ ਤਹਿਸੀਲਦਾਰ ਭੀਮ ਸੈਨ ਹੀ ਤਹਿਸੀਲਦਾਰ ਦੀਆਂ ਸੇਵਾਵਾਂ ਦੇ ਰਹੇ ਸਨ | ਸ੍ਰੀ ਰੰਧਾਵਾ ਨੇ ਚਾਰਜ ਲੈਣ ਉਪਰੰਤ ਸਟਾਫ਼ ਨਾਲ ਮੀਟਿੰਗ ਕੀਤੀ, ਕੰਮ ਕਾਰ ਲਈ ਜ਼ਰੂਰੀ ਨਿਰਦੇਸ਼ ਦਿੱਤੇ ਤੇ ਕਿਹਾ ਕਿ ਜਨਤਾ ਨੂੰ ਕਿਸੇ ਕੰਮ ਲਈ ਕੋਈ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਸੀਨੀਅਰ ਸਿਟੀਜ਼ਨ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ |

ਪਿਛਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸਫਰ-ਏ-ਸ਼ਹਾਦਤ ਸ਼ਹੀਦੀ ਹਫ਼ਤਾ ਮਨਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਜ਼ੋਨ ਬਿੱਸੋਚੱਕ ਤੋਂ ਸੰਮਤੀ ਮੈਂਬਰ ਰਜਵੰਤ ਕੌਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।